Jump to content

puneetkaur

Members
  • Posts

    348
  • Joined

  • Last visited

  • Days Won

    7

Everything posted by puneetkaur

  1. Guru Nanak Dev Ji Raag Sorath . ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥ Soraṯẖ mėhlā 1. Ŧū parabẖ ḏāṯā ḏān maṯ pūrā ham thāre bẖekẖārī jī▫o. Mai ki▫ā māga▫o kicẖẖ thir na rahā▫ī har ḏījai nām pi▫ārī jī▫o. ||1|| Sorat'h, First Mehl: You, God, are the Giver of gifts, the Lord of perfect understanding; I am a mere beggar at Your Door. What should I beg for? Nothing remains permanent; O Lord, please, bless me with Your Beloved Name. ||1|| ਪ੍ਰਭ = ਹੇ ਪ੍ਰਭੂ! ਦਾਨਿ = ਦਾਨ (ਦੇਣ) ਵਿਚ। ਮਤਿ ਪੂਰਾ = ਮਤਿ ਦਾ ਪੂਰਾ, ਕਦੇ ਨਾਹ ਖੁੰਝਣ ਵਾਲਾ। ਥਾਰੇ = ਤੇਰੇ। ਭੇਖਾਰੀ = ਮੰਗਤੇ। ਮਾਗਉ = ਮੈਂ ਮੰਗਾਂ। ਥਿਰੁ = ਸਦਾ ਟਿਕੇ ਰਹਿਣ ਵਾਲਾ। ਨ ਰਹਾਈ = ਨ ਰਹੈ, ਨਹੀਂ ਰਹਿੰਦਾ। ਹਰਿ = ਹੇ ਹਰੀ! ਪਿਆਰੀ = ਮੈਂ ਪਿਆਰ ਕਰਾਂ।੧। ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ। ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। (ਹਾਂ, ਤੇਰਾ ਨਾਮ ਸਦਾ-ਥਿਰ ਰਹਿਣ ਵਾਲਾ ਹੈ) ਹੇ ਹਰੀ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ ਕਰਾਂ।੧। Complete shabad Kirtan Ang. 597
  2. Bhagat Kabir Ji in Raag Bilaawal.: ਬਿਲਾਵਲੁ ॥ ਦਰਮਾਦੇ ਠਾਢੇ ਦਰਬਾਰਿ ॥ ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲ੍ਹ੍ਹਿ ਕਿਵਾਰ ॥੧॥ ਰਹਾਉ ॥ Bilāval. Ḏarmāḏe ṯẖādẖe ḏarbār. Ŧujẖ bin suraṯ karai ko merī ḏarsan ḏījai kẖoliĥ kivār. ||1|| rahā▫o. Bilaaval: I stand humbly at Your Court. Who else can take care of me, other than You? Please open Your door, and grant me the Blessed Vision of Your Darshan. ||1||Pause|| ਦਰਮਾਦੇ = {ਫ਼ਾਰਸੀ: ਦਰਮਾਂਦਾ} ਆਜਿਜ਼, ਮੰਗਤਾ। ਠਾਢੇ = ਖਲੋਤਾ ਹਾਂ। ਦਰਬਾਰਿ = (ਤੇਰੇ) ਦਰ ਤੇ। ਸੁਰਤਿ = ਸੰਭਾਲ, ਖ਼ਬਰਗੀਰੀ। ਕੋ = ਕੌਣ? ਖੋਲ੍ਹ੍ਹਿ = ਖੋਲ੍ਹ ਕੇ। ਕਿਵਾਰ = ਕਿਵਾੜ, ਭਿੱਤ, ਬੂਹਾ।੧।ਰਹਾਉ। ਹੇ ਪ੍ਰਭੂ! ਮੈਂ ਤੇਰੇ ਦਰ ਤੇ ਮੰਗਤਾ ਬਣ ਕੇ ਖੜਾ ਹਾਂ। ਭਲਾ ਤੈਥੋਂ ਬਿਨਾ ਹੋਰ ਕੌਣ ਮੇਰੀ ਦਾਰੀ ਕਰ ਸਕਦਾ ਹੈ? ਹੇ ਦਾਤੇ! ਬੂਹਾ ਖੋਲ੍ਹ ਕੇ ਮੈਨੂੰ ਦੀਦਾਰ ਬਖ਼ਸ਼।੧।ਰਹਾਉ। ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨ੍ਹ੍ਹ ਸੁਨੀਅਤੁ ਸੁਜਸੁ ਤੁਮ੍ਹ੍ਹਾਰ ॥ ਮਾਗਉ ਕਾਹਿ ਰੰਕ ਸਭ ਦੇਖਉ ਤੁਮ੍ਹ੍ਹ ਹੀ ਤੇ ਮੇਰੋ ਨਿਸਤਾਰੁ ॥੧॥ Ŧum ḏẖan ḏẖanī uḏār ṯi▫āgī saravnanĥ sunī▫aṯ sujas ṯumĥār. Māga▫o kāhi rank sabẖ ḏekẖ▫a▫u ṯumĥ hī ṯe mero nisṯār. ||1|| You are the richest of the rich, generous and unattached. With my ears, I listen to Your Praises. From whom should I beg? I see that all are beggars. My salvation comes only from You. ||1|| ਧਨ ਧਨੀ = ਧਨ ਦਾ ਮਾਲਕ। ਉਦਾਰ = ਖੁਲ੍ਹੇ ਦਿਲ ਵਾਲਾ। ਤਿਆਗੀ = ਦਾਨੀ। ਸ੍ਰਵਨਨ = ਕੰਨੀਂ। ਸੁਨੀਅਤ = ਸੁਣਿਆ ਜਾਂਦਾ ਹੈ। ਸੁਜਸੁ = ਸੁਹਣਾ ਜਸ, ਮਿੱਠੀ ਸੋਭਾ। ਮਾਗਉ = ਮਾਗਉਂ, ਮੈਂ ਮੰਗਾਂ। ਕਾਹਿ = ਕਿਸ ਪਾਸੋਂ? ਰੰਕ = ਕੰਗਾਲ। ਨਿਸਤਾਰੁ = ਪਾਰ-ਉਤਾਰਾ।੧। ਤੂੰ ਹੀ (ਜਗਤ ਦੇ ਸਾਰੇ) ਧਨ ਪਦਾਰਥ ਦਾ ਮਾਲਕ ਹੈਂ, ਤੇ ਬੜਾ ਖੁਲ੍ਹੇ ਦਿਲ ਵਾਲਾ ਦਾਨੀ ਹੈਂ। (ਜਗਤ ਵਿਚ) ਤੇਰੀ ਹੀ (ਦਾਨੀ ਹੋਣ ਦੀ) ਮਿੱਠੀ ਸੋਭਾ ਕੰਨੀਂ ਸੁਣੀ ਜਾ ਰਹੀ ਹੈ। ਮੈਂ ਹੋਰ ਕਿਸ ਪਾਸੋਂ ਮੰਗਾਂ? ਮੈਨੂੰ ਤਾਂ ਸਭ ਕੰਗਾਲ ਦਿੱਸ ਰਹੇ ਹਨ। ਮੇਰਾ ਬੇੜਾ ਤੇਰੇ ਰਾਹੀਂ ਹੀ ਪਾਰ ਹੋ ਸਕਦਾ ਹੈ।੧। ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ ॥ ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਨ ਬਾਰ ॥੨॥੭॥ Jaiḏe▫o nāmā bip suḏāmā ṯin ka▫o kirpā bẖa▫ī hai apār. Kahi Kabīr ṯum samrath ḏāṯe cẖār paḏārath ḏeṯ na bār. ||2||7|| You blessed Jai Dayv, Naam Dayv and Sudaamaa the Brahmin with Your infinite mercy. Says Kabeer, You are the All-powerful Lord, the Great Giver; in an instant, You bestow the four great blessings. ||2||7|| ਜੈਦੇਉ = ਭਗਤ ਜੈਦੇਵ ਜੀ ਬਾਰ੍ਹਵੀਂ ਸਦੀ ਵਿਚ ਸੰਸਕ੍ਰਿਤ ਦੇ ਇਕ ਪ੍ਰਸਿੱਧ ਵਿਦਵਾਨ ਕਵੀ ਹੋਏ ਹਨ, ਇਹਨਾਂ ਦੀ ਭਗਤੀ-ਰਸ ਵਿਚ ਲਿਖੀ ਹੋਈ ਪੁਸਤਕ "ਗੀਤ ਗੋਵਿੰਦ" ਬੜਾ ਆਦਰ ਮਾਣ ਪਾ ਰਹੀ ਹੈ। ਦੱਖਣੀ ਬੰਗਾਲ ਦੇ ਪਿੰਡ ਕੰਨਦੂਲੀ ਵਿਚ ਇਹ ਜੰਮੇ ਸਨ। ਉੱਚੇ ਜੀਵਨ ਵਾਲੇ ਪ੍ਰਭੂ-ਭਗਤ ਹੋਏ ਹਨ। ਗੁਰੂ ਗ੍ਰੰਥ ਸਾਹਿਬ ਵਿਚ ਇਹਨਾਂ ਦੇ ਦੋ ਸ਼ਬਦ ਦਰਜ ਹਨ, ਜੋ ਗੁਰੂ ਨਾਨਕ ਦੇਵ ਜੀ ਨੇ ਆਪਣੀ ਪਹਿਲੀ ਉਦਾਸੀ ਵਿਚ ਬੰਗਾਲ ਵਲ ਜਾਂਦਿਆਂ ਲਿਆਂਦੇ ਸਨ।। ਨਾਮਾ = ਭਗਤ ਨਾਮਦੇਵ ਜੀ ਬੰਬਈ ਦੇ ਜ਼ਿਲਾ ਸਤਾਰਾ ਦੇ ਇਕ ਪਿੰਡ ਵਿਚ ਪੈਦਾ ਹੋਏ ਤੇ ਸਾਰਾ ਜੀਵਨ ਇਹਨਾਂ ਪਾਂਧਰਪੁਰ ਵਿਚ ਗੁਜ਼ਾਰਿਆ। ਕਬੀਰ ਜੀ ਇੱਥੇ ਉਹਨਾਂ ਦੀ ਅਨਿੰਨ ਭਗਤੀ ਤੇ ਪ੍ਰਭੂ ਦੀ ਉਹਨਾਂ ਉੱਤੇ ਅਪਾਰ ਕਿਰਪਾ ਦਾ ਜ਼ਿਕਰ ਕਰ ਰਹੇ ਹਨ। ਸੋ, ਇਹ ਖ਼ਿਆਲ ਕਰਨਾ ਵੱਡੀ ਭੁੱਲ ਹੈ ਕਿ ਨਾਮਦੇਵ ਜੀ ਮੂਰਤੀ-ਪੂਜਕ ਸਨ ਜਾਂ ਮੂਰਤੀ ਪੂਜਾ ਤੋਂ ਉਹਨਾਂ ਰੱਬ ਲੱਭਾ ਸੀ।। ਬਿਪ = ਬ੍ਰਾਹਮਣ। ਬਾਰ = ਚਿਰ।੨। ਕਬੀਰ ਆਖਦਾ ਹੈ-ਤੂੰ ਸਭ ਦਾਤਾਂ ਦੇਣ ਜੋਗਾ ਦਾਤਾਰ ਹੈਂ। ਜੀਵਾਂ ਨੂੰ ਚਾਰੇ ਪਦਾਰਥ ਦੇਂਦਿਆਂ ਤੈਨੂੰ ਰਤਾ ਢਿੱਲ ਨਹੀਂ ਲੱਗਦੀ। ਜੈਦੇਵ, ਨਾਮਦੇਵ, ਸੁਦਾਮਾ ਬ੍ਰਾਹਮਣ-ਇਹਨਾਂ ਉੱਤੇ ਤੇਰੀ ਹੀ ਬੇਅੰਤ ਕਿਰਪਾ ਹੋਈ ਸੀ।੨।੭। Ang. 856 kirtan
  3. Creates magic I guess :happy: :waheguru:
  4. Beautiful....... thanks for sharing Veerji :waheguru:
  5. ਸਵੈਯਾ ॥ सवैया ॥ SWAYYA ਹੇ ਰਵਿ ਹੇ ਸਸਿ ਹੇ ਕਰੁਨਾਨਿਧ ਮੇਰੀ ਅਬੈ ਬਿਨਤੀ ਸੁਨਿ ਲੀਜੈ ॥ ਅਉਰ ਨ ਮਾਂਗਤ ਹਉੇ ਤੁਮ ਤੇ ਕਛੁ ਚਾਹਤ ਹਉ ਚਿਤ ਮੈ ਸੋਈ ਕੀਜੈ ॥ हे रवि हे ससि हे करुनानिध मेरी अबै बिनती सुनि लीजै ॥ अउर न मांगत हउ तुम ते कछु चाहत हउ चित मै सोई कीजै ॥ O Surya! O Chandra! O merciful Lord! listen to a request of mine, I am not asking for anything else from you; whatever I wish in my mind, by that with Thy Grace; ਸ਼ੱਤ੍ਰਨ ਸਿਉ ਅਤਿ ਹੀ ਰਨ ਭੀਤਰ ਜੂਝ ਮਰੋ ਕਹਿ ਸਾਚ ਪਤੀਜੈ ॥ ਸੰਤ ਸਹਾਇ ਸਦਾ ਜਗ ਮਾਇ ਕ੍ਰਿਪਾ ਕਰਿ ਸਯਾਮ ਇਹੈ ਬਰੁ ਦੀਜੈ ॥੧੯੦੦॥ श्त्रन सिउ अति ही रन भीतर जूझ मरो कहि साच पतीजै ॥ संत सहाइ सदा जग माइ क्रिपा करि सयाम इहै बरु दीजै ॥१९००॥ If I fall a martyr while fighting with my enemies then I shall think that I have realised Truth; O Sustainer of the Universe ! I may always help the saints in this world and destroy the tyrants; bestow this boon on me.1900. Sri Dasam Granth, Ang. 1017
  6. :waheguru::waheguru::waheguru:
  7. I love your attitude, the affection and the faith that you show in your child.. Its great to know that he is progressing good with Maharaj's blessings.. Parent's attitude, understanding of their child's needs, love, support also help children with disabilities to a large extent.. Acceptance from people outiside the home, at Gurudwara is very important and he is very much entitled to respect just as any son/daughter are.. Other members may be able to help you more.. I do wish you all the very best as you see you son progressing amazingly well with Maharaj's Aasraa! Thanks for sharing.. Bhull chuk mauf karna ji.. :waheguru:
  8. Guru Arjan Dev Ji in Raag Saarag.: ਸਾਰਗ ਮਹਲਾ ੫ ॥ ਠਾਕੁਰ ਬਿਨਤੀ ਕਰਨ ਜਨੁ ਆਇਓ ॥ ਸਰਬ ਸੂਖ ਆਨੰਦ ਸਹਜ ਰਸ ਸੁਨਤ ਤੁਹਾਰੋ ਨਾਇਓ ॥੧॥ ਰਹਾਉ ॥ Sārag mėhlā 5. Ŧẖākur binṯī karan jan ā▫i▫o. Sarab sūkẖ ānanḏ sahj ras sunaṯ ṯuhāro nā▫i▫o. ||1|| rahā▫o. Saarang, Fifth Mehl: O my Lord and Master, Your humble servant has come to offer this prayer. Hearing Your Name, I am blessed with total peace, bliss, poise and pleasure. ||1||Pause|| ਠਾਕੁਰ = ਹੇ ਮਾਲਕ-ਪ੍ਰਭੂ! ਜਨੁ = (ਤੇਰਾ) ਦਾਸ। ਸਰਬ = ਸਾਰੇ। ਸਹਜ = ਆਤਮਕ ਅਡੋਲਤਾ। ਸੁਨਤ = ਸੁਣਦਿਆਂ। ਤੁਹਾਰੋ ਨਾਇਓ = ਤੇਰਾ ਨਾਮ।੧।ਰਹਾਉ। ਹੇ (ਮੇਰੇ) ਮਾਲਕ-ਪ੍ਰਭੂ! (ਤੇਰਾ) ਦਾਸ (ਤੇਰੇ ਦਰ ਤੇ) ਬੇਨਤੀ ਕਰਨ ਆਇਆ ਹੈ। ਤੇਰਾ ਨਾਮ ਸੁਣਦਿਆਂ ਆਤਮਕ ਅਡੋਲਤਾ ਦੇ ਸਾਰੇ ਸੁਖ ਸਾਰੇ ਆਨੰਦ ਸਾਰੇ ਰਸ (ਮਿਲ ਜਾਂਦੇ ਹਨ)।੧।ਰਹਾਉ। ਕ੍ਰਿਪਾ ਨਿਧਾਨ ਸੂਖ ਕੇ ਸਾਗਰ ਜਸੁ ਸਭ ਮਹਿ ਜਾ ਕੋ ਛਾਇਓ ॥ ਸੰਤਸੰਗਿ ਰੰਗ ਤੁਮ ਕੀਏ ਅਪਨਾ ਆਪੁ ਦ੍ਰਿਸਟਾਇਓ ॥੧॥ Kirpā niḏẖān sūkẖ ke sāgar jas sabẖ mėh jā ko cẖẖā▫i▫o. Saṯsang rang ṯum kī▫e apnā āp ḏaristā▫i▫o. ||1|| The Treasure of Mercy, the Ocean of Peace - His Praises are diffused everywhere. O Lord, You celebrate in the Society of the Saints; You reveal Yourself to them. ||1|| ਕ੍ਰਿਪਾ ਨਿਧਾਨ = ਹੇ ਮਿਹਰ ਦੇ ਖ਼ਜ਼ਾਨੇ! ਸਾਗਰ = ਹੇ ਸਮੁੰਦਰ! ਜਸੁ = ਸੋਭਾ। ਜਾ ਕੋ = ਜਿਸ ਦਾ। ਛਾਇਓ = ਖਿਲਰਿਆ ਹੋਇਆ। ਰੰਗ = ਆਨੰਦ-ਕੌਤਕ। ਆਪੁ = ਆਪਣੇ ਆਪ ਨੂੰ। ਦ੍ਰਿਸਟਾਇਓ = ਪਰਗਟ ਕਰਦਾ ਹੈ।੧। ਹੇ ਦਇਆ ਦੇ ਖ਼ਜ਼ਾਨੇ! ਹੇ ਸੁਖਾਂ ਦੇ ਸਮੁੰਦਰ! (ਤੂੰ ਐਸਾ ਹੈਂ) ਜਿਸ ਦੀ ਸੋਭਾ ਸਾਰੀ ਸ੍ਰਿਸ਼ਟੀ ਵਿਚ ਆਪਣਾ ਪ੍ਰਭਾਵ ਪਾਂਦੀ ਹੈ। ਸੰਤਾਂ ਦੀ ਸੰਗਤਿ ਵਿਚ ਤੂੰ ਅਨੇਕਾਂ ਆਨੰਦ-ਚੋਜ ਕਰਦਾ ਹੈਂ, ਤੇ, ਆਪਣੇ ਆਪ ਨੂੰ ਪਰਗਟ ਕਰਦਾ ਹੈਂ।੧। ਨੈਨਹੁ ਸੰਗਿ ਸੰਤਨ ਕੀ ਸੇਵਾ ਚਰਨ ਝਾਰੀ ਕੇਸਾਇਓ ॥ ਆਠ ਪਹਰ ਦਰਸਨੁ ਸੰਤਨ ਕਾ ਸੁਖੁ ਨਾਨਕ ਇਹੁ ਪਾਇਓ ॥੨॥੪੩॥੬੬॥ Nainhu sang sanṯan kī sevā cẖaran jẖārī kesā▫i▫o. Āṯẖ pahar ḏarsan sanṯan kā sukẖ Nānak ih pā▫i▫o. ||2||43||66|| With my eyes I see the Saints, and dedicate myself to serving them; I wash their feet with my hair. Twenty-four hours a day, I gaze upon the Blessed Vision, the Darshan of the Saints; this is the peace and comfort which Nanak has received. ||2||43||66|| ਨੈਨਹੁ ਸੰਗਿ = ਅੱਖਾਂ ਨਾਲ। ਝਾਰੀ = ਝਾਰੀਂ, ਮੈਂ ਝਾੜਦਾ ਹਾਂ। ਕੇਸਾਇਓ = ਕੇਸਾਂ ਨਾਲ।੨। ਹੇ ਨਾਨਕ! (ਆਖ-ਹੇ ਪ੍ਰਭੂ! ਮਿਹਰ ਕਰ) ਅੱਖਾਂ ਨਾਲ (ਦਰਸਨ ਕਰ ਕੇ) ਮੈਂ ਸੰਤ ਜਨਾਂ ਦੀ ਸੇਵਾ ਕਰਦਾ ਰਹਾਂ, ਉਹਨਾਂ ਦੇ ਚਰਨ ਆਪਣੇ ਕੇਸਾਂ ਨਾਲ ਝਾੜਦਾ ਰਹਾਂ। ਮੈਂ ਅੱਠੇ ਪਹਰ ਸੰਤ ਜਨਾਂ ਦਾ ਦਰਸਨ ਕਰਦਾ ਰਹਾਂ, ਮੈਨੂੰ ਇਹ ਸੁਖ ਮਿਲਿਆ ਰਹੇ।੨।੪੩।੬੬। Ang. 1217
  9. Guru Ram Das Ji in Raag Maajh . ਮਾਝ ਮਹਲਾ ੪ ॥ ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥ ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥ ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥ Mājẖ mėhlā 4. Maḏẖusūḏan mere man ṯan parānā. Ha▫o har bin ḏūjā avar na jānā. Ko▫ī sajaṇ sanṯ milai vadbẖāgī mai har parabẖ pi▫ārā ḏasai jī▫o. ||1|| Maajh, Fourth Mehl: The Lord is my mind, body and breath of life. I do not know any other than the Lord. If only I could have the good fortune to meet some friendly Saint; he might show me the Way to my Beloved Lord God. ||1|| ਮਧੁ ਸੂਦਨ = {ਮਧੁ-ਨਾਮ ਦੇ ਰਾਖਸ਼ ਨੂੰ ਮਾਰਨ ਵਾਲਾ, {मधु सूदन} ਪਰਮਾਤਮਾ। ਮਨ ਤਨ ਪ੍ਰਾਨਾ = ਮੇਰੇ ਮਨ ਦਾ ਮੇਰੇ ਤਨ ਦਾ ਆਸਰਾ। ਹੳ = ਮੈਂ। ਵਡਭਾਗੀ = ਵੱਡੇ ਭਾਗਾਂ ਨਾਲ।੧। ਪਰਮਾਤਮਾ ਮੇਰੇ ਮਨ ਦਾ ਆਸਰਾ ਹੈ, ਮੇਰੇ ਸਰੀਰ ਦਾ (ਗਿਆਨ-ਇੰਦ੍ਰਿਆਂ ਦਾ) ਆਸਰਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮੈਂ (ਜੀਵਨ-ਆਸਰਾ) ਨਹੀਂ ਜਾਣਦਾ। ਮੇਰੇ ਵਡੇ ਭਾਗਾਂ ਨੂੰ ਕੋਈ ਗੁਰਮੁਖ ਸੱਜਣ ਮੈਨੂੰ ਮਿਲ ਪਏ ਤੇ ਮੈਨੂੰ ਪਿਆਰੇ ਪ੍ਰਭੂ ਦਾ ਪਤਾ ਦੱਸ ਦੇਵੇ।੧। ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥ ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥ ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥ Ha▫o man ṯan kẖojī bẖāl bẖālā▫ī. Ki▫o pi▫ārā parīṯam milai merī mā▫ī. Mil saṯsangaṯ kẖoj ḏasā▫ī vicẖ sangaṯ har parabẖ vasai jī▫o. ||2|| I have searched my mind and body, through and through. How can I meet my Darling Beloved, O my mother? Joining the Sat Sangat, the True Congregation, I ask about the Path to God. In that Congregation, the Lord God abides. ||2|| ਖੋਜੀ = ਖੋਜੀਂ, ਮੈਂ ਖੋਜਦਾ ਹਾਂ। ਭਾਲਿ = ਭਾਲ ਕਰ ਕੇ। ਭਾਲਾਈ = ਭਾਲਾਇ, ਭਾਲ ਕਰਾ ਕੇ। ਕਿਉ = ਕਿਵੇਂ? ਮਾਈ = ਹੇ ਮਾਂ! ਮਿਲਿ = ਮਿਲ ਕੇ। ਖੋਜੁ ਦਸਾਈ = ਮੈਂ ਪਤਾ ਪੁੱਛਦਾ ਹਾਂ। ਦਸਾਈ = ਮੈਂ ਪੁੱਛਦਾ ਹਾਂ, ਦਸਾਈਂ।੨। ਹੇ ਮੇਰੀ ਮਾਂ! (ਇਸ ਖ਼ਾਤਰ ਕਿ) ਕਿਵੇਂ ਮੈਨੂੰ ਪਿਆਰਾ ਪ੍ਰੀਤਮ ਪ੍ਰਭੂ ਮਿਲ ਪਏ ਮੈਂ ਭਾਲ ਕਰ ਕੇ ਤੇ ਭਾਲ ਕਰਾ ਕੇ ਆਪਣਾ ਮਨ ਖੋਜਦਾ ਹਾਂ ਆਪਣਾ ਸਰੀਰ ਖੋਜਦਾ ਹਾਂ। ਸਾਧ ਸੰਗਤਿ ਵਿਚ (ਭੀ) ਮਿਲ ਕੇ (ਉਸ ਪ੍ਰੀਤਮ ਦਾ) ਪਤਾ ਪੁੱਛਦਾ ਹਾਂ (ਕਿਉਂਕਿ ਉਹ) ਹਰਿ-ਪ੍ਰਭੂ ਸਾਧ ਸੰਗਤਿ ਵਿਚ ਵੱਸਦਾ ਹੈ।੨। ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥ ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥ ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥ Merā pi▫ārā parīṯam saṯgur rakẖvālā. Ham bārik ḏīn karahu parṯipālā. Merā māṯ piṯā gur saṯgur pūrā gur jal mil kamal vigsai jī▫o. ||3|| My Darling Beloved True Guru is my Protector. I am a helpless child-please cherish me. The Guru, the Perfect True Guru, is my Mother and Father. Obtaining the Water of the Guru, the lotus of my heart blossoms forth. ||3|| ਹਮ = ਅਸੀ। ਦੀਨ = ਨਿਮਾਣੇ, ਅੰਞਾਣ। ਗੁਰ ਜਲ ਮਿਲਿ = ਗੁਰੂ-ਰੂਪ ਜਲ ਨੂੰ ਮਿਲ ਕੇ। ਵਿਗਸੈ = ਖਿੜ ਪੈਂਦਾ ਹੈ।੩। (ਹੇ ਪ੍ਰਭੂ!) ਅਸੀਂ ਤੇਰੇ ਅੰਞਾਣ ਬੱਚੇ ਹਾਂ। ਸਾਡੀ ਰੱਖਿਆ ਕਰ। (ਹੇ ਪ੍ਰਭੂ!) ਮੈਨੂੰ ਪਿਆਰਾ ਪ੍ਰੀਤਮ ਗੁਰੂ ਮਿਲਾ (ਵਿਕਾਰਾਂ ਤੋਂ ਉਹੀ ਮੇਰੀ) ਰਾਖੀ ਕਰਨ ਵਾਲਾ (ਹੈ)। ਪੂਰਾ ਗੁਰੂ ਸਤਿਗੁਰੂ (ਮੈਨੂੰ ਇਉਂ ਹੀ ਪਿਆਰਾ ਹੈ ਜਿਵੇਂ) ਮੇਰੀ ਮਾਂ ਤੇ ਮੇਰਾ ਪਿਉ ਹੈ (ਜਿਵੇਂ) ਪਾਣੀ ਨੂੰ ਮਿਲ ਕੇ ਕੌਲ-ਫੁੱਲ ਖਿੜਦਾ ਹੈ (ਤਿਵੇਂ) ਗੁਰੁ ਨੂੰ (ਮਿਲ ਕੇ ਮੇਰਾ ਹਿਰਦਾ ਖਿੜ ਪੈਂਦਾ ਹੈ)।੩। ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥ ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥ Mai bin gur ḏekẖe nīḏ na āvai. Mere man ṯan veḏan gur birahu lagāvai. Har har ḏa▫i▫ā karahu gur melhu jan Nānak gur mil rahsai jī▫o. ||4||2|| Without seeing my Guru, sleep does not come. My mind and body are afflicted with the pain of separation from the Guru. O Lord, Har, Har, show mercy to me, that I may meet my Guru. Meeting the Guru, servant Nanak blossoms forth. ||4||2|| ਨੀਦ = ਆਤਮਕ ਸ਼ਾਂਤੀ। ਮਨ ਤਨਿ = ਮਨ ਵਿਚ ਤਨ ਵਿਚ। ਵੇਦਨ = ਪੀੜਾ। ਗੁਰ ਬਿਰਹੁ = ਗੁਰੂ ਦਾ ਵਿਛੋੜਾ। ਰਹਸੈ = ਖ਼ੁਸ਼ ਹੁੰਦਾ ਹੈ, ਆਨੰਦ ਹਾਸਲ ਕਰਦਾ ਹੈ।੪। ਹੇ ਹਰੀ! ਗੁਰੂ ਦਾ ਦਰਸ਼ਨ ਕਰਨ ਤੋਂ ਬਿਨਾ ਮੇਰੇ ਮਨ ਨੂੰ ਸ਼ਾਂਤੀ ਨਹੀਂ ਆਉਂਦੀ। ਗੁਰੂ ਤੋਂ ਵਿਛੋੜਾ (ਇਕ ਐਸੀ) ਪੀੜਾ (ਹੈ ਜੋ ਸਦਾ) ਮੇਰੇ ਮਨ ਵਿਚ ਮੇਰੇ ਤਨ ਵਿਚ ਲੱਗੀ ਰਹਿੰਦੀ ਹੈ। ਹੇ ਹਰੀ! (ਮੇਰੇ ਉਤੇ) ਮਿਹਰ ਕਰ (ਮੈਨੂੰ) ਗੁਰੂ ਮਿਲਾ। ਹੇ ਦਾਸ ਨਾਨਕ! (ਆਪ-) ਗੁਰੂ ਨੂੰ ਮਿਲ ਕੇ (ਮਨ) ਖਿੜ ਪੈਂਦਾ ਹੈ।੪।੨। Ang. 94 Continued shabad..
  10. This is Bhai Dharam Singh Ji singing.. I am not sure how to download, but here is the link to the page jio, you will find the shabad & click on download besides it Sorry about that, all I did was clicked on the play button.. http://sikhroots.com...0Singh%20Zakhmi Enjoy :rolleyes:
  11. Guru Arjan Dev Ji in Raag Suhee : ਸੂਹੀ ਮਹਲਾ ੫ ॥ ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ ॥ ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥ Sūhī mėhlā 5. Ki▫ā guṇ ṯere sār samĥālī mohi nirgun ke ḏāṯāre. Bai kẖarīḏ ki▫ā kare cẖaṯurā▫ī ih jī▫o pind sabẖ thāre. ||1|| Soohee, Fifth Mehl: What virtues and excellences of Yours should I cherish and contemplate? I am worthless, while You are the Great Giver. I am Your slave - what clever tricks could I ever try? This soul and body are totally Yours||1|| ਕਿਆ ਗੁਣ = ਕੇਹੜੇ ਕੇਹੜੇ ਗੁਣ? ਸਾਰਿ = ਚੇਤੇ ਕਰ ਕੇ। ਸਮ੍ਹ੍ਹਾਲੀ = ਸਮ੍ਹ੍ਹਾਲੀਂ, ਮੈਂ ਹਿਰਦੇ ਵਿਚ ਵਸਾਵਾਂ। ਮੋਹਿ ਦਾਤਾ ਰੇ = ਹੇ ਮੇਰੇ ਦਾਤਾਰ! ਨਿਰਗੁਨ = ਗੁਣ-ਹੀਨ। ਬੈ ਖਰੀਦੁ = ਮੁੱਲ ਲਿਆ ਹੋਇਆ। ਜੀਉ = ਜਿੰਦ। ਪਿੰਡੁ = ਸਰੀਰ। ਸਭੁ = ਸਭ ਕੁਝ। ਥਾਰੇ = ਤੇਰੇ।੧। ਮੈਂ ਗੁਣ-ਹੀਨ ਦੇ ਹੇ ਦਾਤਾਰ! ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂ? (ਮੈਂ ਤਾਂ ਤੇਰਾ ਮੁੱਲ-ਖ਼ਰੀਦਿਆ ਸੇਵਕ ਹਾਂ) ਮੁੱਲ-ਖ਼ਰੀਦਿਆ ਨੌਕਰ ਕੋਈ ਚਲਾਕੀ ਦੀ ਗੱਲ ਨਹੀਂ ਕਰ ਸਕਦਾ। (ਹੇ ਦਾਤਾਰ! ਮੇਰਾ) ਇਹ ਸਰੀਰ ਤੇ ਮੇਰੀ ਇਹ ਜਿੰਦ ਸਭ ਤੇਰੇ ਹੀ ਦਿੱਤੇ ਹੋਏ ਹਨ।੧। ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥ Lāl rangīle parīṯam manmohan ṯere ḏarsan ka▫o ham bāre. ||1|| rahā▫o. O my Darling, Blissful Beloved, who fascinates my mind - I am a sacrifice to the Blessed Vision of Your Darshan. ||1||Pause|| ਰੰਗੀਲੇ = ਹੇ ਚੋਜੀ! ਬਾਰੇ = ਸਦਕੇ।੧।ਰਹਾਉ। ਹੇ ਚੋਜੀ ਲਾਲ! ਹੇ ਪ੍ਰੀਤਮ! ਹੇ ਮਨ ਨੂੰ ਮੋਹ ਲੈਣ ਵਾਲੇ! ਅਸੀਂ ਜੀਵ ਤੇਰੇ ਦਰਸਨ ਤੋਂ ਕੁਰਬਾਨ ਹਾਂ।੧।ਰਹਾਉ। ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ੍ਹ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥ Parabẖ ḏāṯā mohi ḏīn bẖekẖārī ṯumĥ saḏā saḏā upkāre. So kicẖẖ nāhī jė mai ṯe hovai mere ṯẖākur agam apāre. ||2|| O God, You are the Great Giver, and I am just a poor beggar; You are forever and ever benevolent. I cannot accomplish anything by myself, O my Unapproachable and Infinite Lord and Master. ||2|| ਮੋਹਿ = ਮੈਂ। ਦੀਨੁ = ਕੰਗਾਲ। ਭੇਖਾਰੀ = ਮੰਗਤਾ। ਮੈ ਤੇ = ਮੈਥੋਂ। ਠਾਕੁਰ = ਹੇ ਠਾਕੁਰ! ਅਗਮ = ਹੇ ਅਪਹੁੰਚ! ਅਪਾਰੇ = ਹੇ ਬੇਅੰਤ!।੨। (ਹੇ ਦਾਤਾਰ!) ਤੂੰ ਮਾਲਕ ਹੈਂ, ਦਾਤਾਂ ਦੇਣ ਵਾਲਾ ਹੈਂ, ਮੈਂ (ਤੇਰੇ ਦਰ ਤੇ) ਕੰਗਾਲ ਮੰਗਤਾ ਹਾਂ, ਤੂੰ ਸਦਾ ਹੀ ਤੂੰ ਸਦਾ ਹੀ ਮੇਰੇ ਉਤੇ ਮੇਹਰਬਾਨੀਆਂ ਕਰਦਾ ਹੈਂ। ਹੇ ਮੇਰੇ ਅਪਹੁੰਚ ਅਤੇ ਬੇਅੰਤ ਮਾਲਕ! ਕੋਈ ਐਸਾ ਕੰਮ ਨਹੀਂ ਜੋ (ਤੇਰੀ ਮਦਦ ਤੋਂ ਬਿਨਾ) ਮੈਥੋਂ ਹੋ ਸਕੇ।੨। ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥ ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥ Ki▫ā sev kamāva▫o ki▫ā kahi rījẖāva▫o biḏẖ kiṯ pāva▫o ḏarsāre. Miṯ nahī pā▫ī▫ai anṯ na lahī▫ai man ṯarsai cẖarnāre. ||3|| What service can I perform? What should I say to please You? How can I gain the Blessed Vision of Your Darshan? Your extent cannot be found - Your limits cannot be found. My mind longs for Your Feet. ||3|| ਕਮਾਵਉ = ਕਮਾਵਉਂ, ਮੈਂ ਕਰਾਂ। ਕਹਿ = ਆਖ ਕੇ। ਰੀਝਾਵਉ = ਰੀਝਾਵਉਂ, ਮੈਂ ਖ਼ੁਸ਼ ਕਰਾਂ। ਬਿਧਿ ਕਿਤੁ = ਕਿਸ ਤਰੀਕੇ ਨਾਲ? ਪਾਵਉ = ਪਾਵਉਂ। ਮਿਤਿ = ਅੰਦਾਜ਼ਾ, ਮਾਪ।੩। ਹੇ ਪ੍ਰਭੂ! ਮੈਂ ਤੇਰੀ ਕੇਹੜੀ ਸੇਵਾ ਕਰਾਂ? ਮੈਂ ਕੀਹ ਆਖ ਕੇ ਤੈਨੂੰ ਖ਼ੁਸ਼ ਕਰਾਂ? ਮੈਂ ਕਿਸ ਤਰ੍ਹਾਂ ਤੇਰਾ ਦੀਦਾਰ ਹਾਸਲ ਕਰਾਂ? ਤੇਰੀ ਹਸਤੀ ਦਾ ਮਾਪ ਨਹੀਂ ਲੱਭ ਸਕਦਾ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ। ਮੇਰਾ ਮਨ ਸਦਾ ਤੇਰੇ ਚਰਨਾਂ ਵਿਚ ਪਏ ਰਹਿਣ ਨੂੰ ਤਰਸਦਾ ਹੈ।੩। ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥ Pāva▫o ḏān dẖīṯẖ ho▫e māga▫o mukẖ lāgai sanṯ renāre. Jan Nānak ka▫o gur kirpā ḏẖārī parabẖ hāth ḏe▫e nisṯāre. ||4||6|| I beg with persistence to receive this gift, that the dust of the Saints might touch my face. The Guru has showered His Mercy upon servant Nanak; reaching out with His Hand, God has delivered him. ||4||6|| ਪਾਵਉ = ਪਾਵਉਂ, ਮੈਂ ਪ੍ਰਾਪਤ ਕਰਾਂ। ਮਾਗਉ = ਮੈਂ ਮੰਗਦਾ ਹਾਂ। ਮੁਖਿ = ਮੂੰਹ ਉਤੇ। ਰੇਨਾਰੇ = ਚਰਨ-ਧੂੜ। ਕਉ = ਨੂੰ। ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਦੇਇ = ਦੇ ਕੇ। ਨਿਸਤਾਰੇ = ਪਾਰ ਲੰਘਾ ਲਿਆ।੪। ਹੇ ਪ੍ਰਭੂ! ਮੈਂ ਢੀਠ ਹੋ ਕੇ (ਮੁੜ ਮੁੜ, ਤੇਰੇ ਦਰ ਤੋਂ) ਮੰਗਦਾ ਹਾਂ, ਮੈਨੂੰ ਇਹ ਦਾਨ ਮਿਲ ਜਾਏ ਕਿ ਮੇਰੇ ਮੱਥੇ ਉਤੇ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਲੱਗਦੀ ਰਹੇ। ਹੇ ਨਾਨਕ! (ਆਖ-) ਜਿਸ ਦਾਸ ਉਤੇ ਗੁਰੂ ਨੇ ਮੇਹਰ ਕਰ ਦਿੱਤੀ, ਪ੍ਰਭੂ ਨੇ (ਉਸ ਨੂੰ ਆਪਣੇ) ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ।੪।੬। Ang. 738 http://sikhroots.com/zina/Keertani%20-%20International/Bhai%20Dharam%20Singh%20Zakhmi/Kiya%20Gun%20Tere%20Saar%20Samali.mp3
  12. Aawwsome Veerji, thanks so much for sharing.. :waheguru:
  13. ਗਉੜੀ ॥ ਰਾਮ ਜਪਉ ਜੀਅ ਐਸੇ ਐਸੇ ॥ ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥ Ga▫oṛī. Rām japa▫o jī▫a aise aise. Ḏẖarū par▫hilāḏ japi▫o har jaise. ||1|| Gauree: Meditate on the Lord, O my soul, just as Dhroo and Prahlaad meditated on the Lord. ||1|| ਜਪਉ = ਜਪਉਂ, ਮੈਂ ਜਪਾਂ। ਜੀਅ = ਹੇ ਜਿੰਦ! ਜੈਸੇ = ਜਿਸ ਪ੍ਰੇਮ ਤੇ ਸ਼ਰਧਾ ਨਾਲ।੧। ਹੇ ਜਿੰਦੇ! (ਇਉਂ ਅਰਦਾਸ ਕਰ, ਕਿ) ਹੇ ਪ੍ਰਭੂ! ਮੈਂ ਤੈਨੂੰ ਉਸ ਪ੍ਰੇਮ ਤੇ ਸ਼ਰਧਾ ਨਾਲ ਸਿਮਰਾਂ ਜਿਸ ਪ੍ਰੇਮ ਤੇ ਸ਼ਰਧਾ ਨਾਲ ਧ੍ਰੂ ਤੇ ਪ੍ਰਹਿਲਾਦ ਭਗਤ ਨੇ, ਹੇ ਹਰੀ! ਤੈਨੂੰ ਸਿਮਰਿਆ ਸੀ।੧। ਦੀਨ ਦਇਆਲ ਭਰੋਸੇ ਤੇਰੇ ॥ ਸਭੁ ਪਰਵਾਰੁ ਚੜਾਇਆ ਬੇੜੇ ॥੧॥ ਰਹਾਉ ॥ Ḏīn ḏa▫i▫āl bẖarose ṯere. Sabẖ parvār cẖaṛā▫i▫ā beṛe. ||1|| rahā▫o. O Lord, Merciful to the meek, I have placed my faith in You; along with all my family, I have come aboard Your boat. ||1||Pause|| ਦੀਨ ਦਇਆਲ = ਹੇ ਦੀਨਾਂ ਉੱਤੇ ਦਇਆ ਕਰਨ ਵਾਲੇ! ਸਭੁ ਪਰਵਾਰੁ = ਸਾਰਾ ਪਰਵਾਰ, ਜਿੰਦ ਦਾ ਸਾਰਾ ਪਰਵਾਰ, ਸਾਰੇ ਇੰਦ੍ਰੇ, ਤਨ ਤੇ ਮਨ ਸਭ ਕੁਝ। ਬੇੜੇ = ਜਹਾਜ਼ ਉੱਤੇ, ਨਾਮ-ਰੂਪ ਜਹਾਜ਼ ਤੇ।੧।ਰਹਾਉ। ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ! ਤੇਰੀ ਮਿਹਰ ਦੀ ਆਸ ਤੇ ਮੈਂ ਆਪਣਾ ਸਾਰਾ ਪਰਵਾਰ ਤੇਰੇ (ਨਾਮ ਦੇ) ਜਹਾਜ਼ ਤੇ ਚੜ੍ਹਾ ਦਿੱਤਾ ਹੈ (ਮੈਂ ਜੀਭ, ਅੱਖ, ਕੰਨ ਆਦਿਕ ਸਭ ਗਿਆਨ-ਇੰਦ੍ਰਿਆਂ ਨੂੰ ਤੇਰੀ ਸਿਫ਼ਤਿ-ਸਾਲਾਹ ਵਿਚ ਜੋੜ ਦਿੱਤਾ ਹੈ)।੧।ਰਹਾਉ। ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥ ਇਸ ਬੇੜੇ ਕਉ ਪਾਰਿ ਲਘਾਵੈ ॥੨॥ Jā ṯis bẖāvai ṯā hukam manāvai. Is beṛe ka▫o pār lagẖāvai. ||2|| When it is pleasing to Him, then He inspires us to obey the Hukam of His Command. He causes this boat to cross over. ||2|| ਜਾ = ਜਦੋਂ। ਤਿਸੁ ਭਾਵੈ = ਉਸ ਪ੍ਰਭੂ ਨੂੰ ਚੰਗਾ ਲੱਗਦਾ ਹੈ, ਜਦੋਂ ਉਸ ਦੀ ਮਰਜ਼ੀ ਹੁੰਦੀ ਹੈ।੨। ਜਦੋਂ ਪ੍ਰਭੂ ਨੂੰ ਭਾਉਂਦਾ ਹੈ ਤਾਂ ਉਹ (ਇਸ ਸਾਰੇ ਪਰਵਾਰ ਤੋਂ ਆਪਣਾ) ਹੁਕਮ ਮਨਾਉਂਦਾ ਹੈ (ਭਾਵ, ਇਹਨਾਂ ਇੰਦ੍ਰਿਆਂ ਪਾਸੋਂ ਉਹੀ ਕੰਮ ਕਰਾਉਂਦਾ ਹੈ ਜਿਸ ਕੰਮ ਲਈ ਉਸ ਨੇ ਇਹ ਇੰਦ੍ਰੇ ਬਣਾਏ ਹਨ), ਤੇ ਇਸ ਤਰ੍ਹਾਂ ਇਸ ਸਾਰੇ ਪੂਰ ਨੂੰ (ਇਹਨਾਂ ਸਭ ਇੰਦ੍ਰਿਆਂ ਨੂੰ) ਵਿਕਾਰਾਂ ਦੀਆਂ ਲਹਿਰਾਂ ਤੋਂ ਬਚਾ ਲੈਂਦਾ ਹੈ।੨। ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥ ਚੂਕਿ ਗਈ ਫਿਰਿ ਆਵਨ ਜਾਨੀ ॥੩॥ Gur parsāḏ aisī buḏẖ samānī. Cẖūk ga▫ī fir āvan jānī. ||3|| By Guru's Grace, such understanding is infused into me; my comings and goings in reincarnation have ended. ||3|| ਗੁਰ ਪਰਸਾਦਿ = ਗੁਰੂ ਦੀ ਕਿਰਪਾ ਨਾਲ। ਸਮਾਨੀ = ਸਮਾ ਜਾਂਦੀ ਹੈ, ਹਿਰਦੇ ਵਿਚ ਪਰਗਟ ਹੁੰਦੀ ਹੈ। ਚੂਕਿ ਗਈ = ਮੁੱਕ ਜਾਂਦੀ ਹੈ।੩। ਸਤਿਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦੇ ਅੰਦਰ) ਅਜਿਹੀ ਅਕਲ ਪਰਗਟ ਹੋ ਪੈਂਦੀ ਹੈ (ਭਾਵ, ਜੋ ਮਨੁੱਖ ਸਾਰੇ ਇੰਦ੍ਰਿਆਂ ਨੂੰ ਪ੍ਰਭੂ ਦੇ ਰੰਗ ਵਿਚ ਰੰਗਦਾ ਹੈ), ਉਸ ਦਾ ਮੁੜ ਮੁੜ ਜੰਮਣਾ ਮਰਨਾ ਮੁੱਕ ਜਾਂਦਾ ਹੈ।੩। ਕਹੁ ਕਬੀਰ ਭਜੁ ਸਾਰਿਗਪਾਨੀ ॥ ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥੨॥੧੦॥੬੧॥ Kaho Kabīr bẖaj sārigpānī. Urvār pār sabẖ eko ḏānī. ||4||2||10||61|| Says Kabeer, meditate, vibrate upon the Lord, the Sustainer of the earth. In this world, in the world beyond and everywhere, He alone is the Giver. ||4||2||10||61|| ਭਜੁ = ਸਿਮਰ। ਸਾਰਿਗਪਾਨੀ = ਧਨਖ ਜਿਸ ਦੇ ਹੱਥ ਵਿਚ ਹੈ {ਸਾਰਿਗ = ਵਿਸ਼ਨੂੰ ਦੇ ਧਨਖ ਦਾ ਨਾਮ ਹੈ। ਪਾਨੀ = ਹੱਥ}। ਉਰਵਾਰਿ = ਉਰਲੇ ਪਾਸੇ, ਇਸ ਸੰਸਾਰ ਵਿਚ। ਪਾਰਿ = ਪਰਲੋਕ ਵਿਚ। ਦਾਨੀ = ਜਾਣ, ਸਮਝ।੪। ਹੇ ਕਬੀਰ! ਆਖ (ਭਾਵ, ਆਪਣੇ ਆਪ ਨੂੰ ਸਮਝਾ)-ਸਾਰਿੰਗਪਾਨੀ ਪ੍ਰਭੂ ਨੂੰ ਸਿਮਰ, ਅਤੇ ਲੋਕ-ਪਰਲੋਕ ਵਿਚ ਹਰ ਥਾਂ ਉਸ ਇੱਕ ਪ੍ਰਭੂ ਨੂੰ ਹੀ ਜਾਣ।੪।੨।੧੦।੬੧। ❁ ਸ਼ਬਦ ਦਾ ਭਾਵ: ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਆਪਣੇ ਮਨ ਨੂੰ ਤੇ ਗਿਆਨ-ਇੰਦ੍ਰਿਆਂ ਨੂੰ ਪ੍ਰਭੂ ਦੀ ਯਾਦ ਵਿਚ ਜੋੜਦਾ ਹੈ, ਉਹ ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਤੋਂ ਬਚ ਜਾਂਦਾ ਹੈ, ਤੇ ਇਸ ਤਰ੍ਹਾਂ ਉਸ ਦੀ ਭਟਕਣਾ ਮੁੱਕ ਜਾਂਦੀ ਹੈ।੬੧। Ang. 337 http://www.keertan.org/keertan/RARE%20LIVE%20Recordings/Bhai%20Gopal%20Singh%20Jee/Tun%20Mere%20Pita/Tun%20Mere%20Pita/05%20Din%20Dayal%20Bharose%20Tere.mp3
  14. puneetkaur

    Losing Faith

    http://www.youtube.com/watch?v=ki_G6i9-DjI ਖਿਆਲ ਪਾਤਿਸ਼ਾਹੀ ੧੦॥ खिआल पातिशाही १०॥ KHYAL OF THE TENTH KING ਮਿਤ੍ਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ ॥ मित्र पिआरे नूं हाल मुरीदां दा कहिणा ॥ Convey to the dear friend the condition of the disciples, ਤੁਧੁ ਬਿਨੁ ਰੋਗੁ ਰਜਾਈਆਂ ਦਾ ਓਢਣ ਨਾਗ ਨਿਵਾਸਾਂ ਦੇ ਰਹਿਣਾ ॥ तुधु बिनु रोगु रजाईआं दा ओढण नाग निवासां दे रहिणा ॥ Without Thee, the taking over of quilt is like disease and living in the house is like living with serpents; ਸੂਲ ਸੁਰਾਹੀ ਖੰਜਰੁ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ ॥ सूल सुराही खंजरु पिआला बिंग कसाईआं दा सहिणा ॥ The flask is like the spike, the cup is like a dagger and (the separation) is like enduring the chopper of the butchers, ਯਾਰੜੇ ਦਾ ਸਾਨੂੰ ਸੱਥਰੁ ਚੰਗਾ ਭੱਠ ਖੇੜਿਆਂ ਦਾ ਰਹਿਣਾ ॥੧॥੧॥ यारड़े दा सानूं स्थरु चंगा भ्ठ खेड़िआं दा रहिणा ॥१॥१॥ The pallet of the beloved Friend is most pleasing and the worldly pleasures are like furnace.1.1 ~~~~
  15. Guru Arjan Dev Ji : ਟੋਡੀ ਮਹਲਾ ੫ ਘਰੁ ੧ ਦੁਪਦੇ Todī mėhlā 5 gẖar 1 ḏupḏe Todee, Fifth Mehl, First House, Du-Padas: ਰਾਗ ਟੋਡੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ। ੴ ਸਤਿਗੁਰ ਪ੍ਰਸਾਦਿ ॥ Ik▫oaʼnkār saṯgur parsāḏ. One Universal Creator God. By The Grace Of The True Guru: ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ Sanṯan avar na kāhū jānī. Beparvāh saḏā rang har kai jā ko pākẖ su▫āmī. Rahā▫o. The Saints do not know any other. They are carefree, ever in the Lord's Love; the Lord and Master is on their side. ||Pause|| ਅਵਰ ਕਾਹੂ = ਕਿਸੇ ਹੋਰ ਦੀ (ਮੁਥਾਜੀ)। ਹਰਿ ਕੈ ਰੰਗਿ = ਪਰਮਾਤਮਾ ਦੇ ਪਿਆਰ ਵਿਚ। ਜਾ ਕੋ = ਜਿਨ੍ਹਾਂ ਦਾ। ਪਾਖੁ = ਪੱਖ, ਮਦਦ।ਰਹਾਉ। ਹੇ ਭਾਈ! ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ। ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ।ਰਹਾਉ। ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ Ūcẖ samānā ṯẖākur ṯero avar na kāhū ṯānī. Aiso amar mili▫o bẖagṯan ka▫o rācẖ rahe rang gi▫ānī. ||1|| Your canopy is so high, O Lord and Master; no one else has any power. Such is the immortal Lord and Master the devotees have found; the spiritually wise remain absorbed in His Love. ||1|| ਸਮਾਨਾ = ਸ਼ਾਮਿਆਨਾ, ਸ਼ਾਹੀ ਠਾਠ। ਠਾਕੁਰ = ਹੇ ਠਾਕੁਰ! ਨ ਤਾਨੀ = ਨਹੀਂ ਤਾਣਿਆ ਹੋਇਆ। ਅਮਰੁ = ਅਟੱਲ ਪਰਮਾਤਮਾ। ਕਉ = ਨੂੰ। ਰਾਚਿ ਰਹੇ = ਮਸਤ ਰਹਿੰਦੇ ਹਨ। ਰੰਗਿ = ਪ੍ਰੇਮ ਵਿਚ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲੇ।੧। (ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ। ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ।੧। ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥ Rog sog ḏukẖ jarā marā har janėh nahī niktānī. Nirbẖa▫o ho▫e rahe liv ekai Nānak har man mānī. ||2||1|| Disease, sorrow, pain, old age and death do not even approach the humble servant of the Lord. They remain fearless, in the Love of the One Lord; O Nanak, they have surrendered their minds to the Lord. ||2||1|| ਸੋਗ = ਚਿੰਤਾ। ਜਰਾ = ਬੁਢੇਪਾ, ਬੁਢੇਪੇ ਦਾ ਡਰ। ਮਰਾ = ਮੌਤ, ਮੌਤ ਦਾ ਡਰ। ਨਿਕਟਾਨੀ = ਨੇੜੇ। ਲਿਵ ਏਕੈ = ਇਕ ਵਿਚ ਹੀ ਸੁਰਤਿ ਜੋੜ ਕੇ। ਮਾਨੀ = ਮੰਨਿਆ ਰਹਿੰਦਾ ਹੈ, ਪਤੀਜ ਜਾਂਦਾ ਹੈ।੨। ਹੇ ਨਾਨਕ! ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ। ਉਹ ਇਕ ਪਰਮਾਤਮਾ ਵਿਚ ਹੀ ਸੁਰਤਿ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ।੨।੧। Ang. 711 kirtan
  16. WJKK WJKF, The above panktee as from Dasam Granth Sahib is on Ang 17, Dasam Granth Hope this helps.
  17. Bhagat Ravidas Ji : ੴ ਸਤਿਗੁਰ ਪ੍ਰਸਾਦਿ ॥ Ik▫oaʼnkār saṯgur parsāḏ. ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗਉੜੀ ਬੈਰਾਗਣਿ ਰਵਿਦਾਸ ਜੀਉ ॥ Ga▫oṛī bairāgaṇ Raviḏās jī▫o. ਰਾਗ ਗਉੜੀ-ਬੈਰਾਗਣਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥ ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥ Gẖat avgẖat dūgar gẖaṇā ik nirguṇ bail hamār. Ram▫ī▫e si▫o ik benṯī merī pūnjī rākẖ murār. ||1|| ਘਟ = ਰਸਤੇ। ਅਵਘਟ = ਔਖੇ। ਡੂਗਰ = ਪਹਾੜੀ, ਪਹਾੜ ਦਾ। ਘਣਾ = ਬਹੁਤਾ। ਨਿਰਗੁਨੁ = ਗੁਣ-ਹੀਨ, ਮਾੜਾ ਜਿਹਾ। ਹਮਾਰ = ਅਸਾਡਾ, ਮੇਰਾ। ਰਮਈਆ = ਸੋਹਣਾ ਰਾਮ। ਮੁਰਾਰੀ = ਹੇ ਮੁਰਾਰੀ! ਹੇ ਪ੍ਰਭੂ!।੧। (ਜਿਨਹੀਂ ਰਾਹੀਂ ਪ੍ਰਭੂ ਦੇ ਨਾਮ ਦਾ ਸੌਦਾ ਲੱਦ ਕੇ ਲੈ ਜਾਣ ਵਾਲਾ ਮੇਰਾ ਟਾਂਡਾ ਲੰਘਣਾ ਹੈ, ਉਹ) ਰਸਤੇ ਬੜੇ ਔਖੇ ਪਹਾੜੀ ਰਸਤੇ ਹਨ, ਤੇ ਮੇਰਾ (ਮਨ-) ਬਲਦ ਮਾੜਾ ਜਿਹਾ ਹੈ; ਪਿਆਰੇ ਪ੍ਰਭੂ ਅੱਗੇ ਹੀ ਮੇਰੀ ਅਰਜ਼ੋਈ ਹੈ-ਹੇ ਪ੍ਰਭੂ! ਮੇਰੀ ਰਾਸਿ-ਪੂੰਜੀ ਦੀ ਤੂੰ ਆਪ ਰੱਖਿਆ ਕਰੀਂ।੧। ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥ Ko banjāro rām ko merā tāʼndā lāḏi▫ā jā▫e re. ||1|| rahā▫o. ਕੋ = ਕੋਈ। ਬਨਜਾਰੋ = ਵਣਜ ਕਰਨ ਵਾਲਾ, ਵਪਾਰੀ। ਟਾਂਡਾ = ਬਲਦਾਂ ਜਾਂ ਗੱਡਿਆਂ ਰੇੜ੍ਹਿਆਂ ਦਾ ਸਮੂੰਹ ਜਿਨ੍ਹਾਂ ਉਤੇ ਵਪਾਰ-ਸੌਦਾਗਰੀ ਦਾ ਮਾਲ ਲੱਦਿਆ ਹੋਇਆ ਹੋਵੇ, ਕਾਫ਼ਲਾ। ਰੇ = ਹੇ ਭਾਈ! ਲਾਦਿਆ ਜਾਇ = ਲੱਦਿਆ ਜਾ ਸਕੇ।੧।ਰਹਾਉ। ਹੇ ਭਾਈ! (ਜੇ ਸੋਹਣੇ ਪ੍ਰਭੂ ਦੀ ਕਿਰਪਾ ਨਾਲ) ਪ੍ਰਭੂ ਦੇ ਨਾਮ ਦਾ ਵਣਜ ਕਰਨ ਵਾਲਾ ਕੋਈ ਬੰਦਾ ਮੈਨੂੰ ਮਿਲ ਪਏ ਤਾਂ ਮੇਰਾ ਮਾਲ ਭੀ ਲੱਦਿਆ ਜਾ ਸਕੇ (ਭਾਵ, ਤਾਂ ਉਸ ਗੁਰਮੁਖਿ ਦੀ ਸਹਾਇਤਾ ਨਾਲ ਮੈਂ ਭੀ ਹਰਿ-ਨਾਮ-ਰੂਪ ਦਾ ਵਣਜ ਕਰ ਸਕਾਂ)।੧।ਰਹਾਉ। ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਯ੍ਯਾਪਾਰੁ ॥ ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥ Ha▫o banjāro rām ko sahj kara▫o ba▫yāpār. Mai rām nām ḏẖan lāḏi▫ā bikẖ lāḏī sansār. ||2|| ਸਹਜ ਬ੍ਯ੍ਯਾਪਾਰੁ = ਸਹਜ ਦਾ ਵਾਪਾਰ, ਅਡੋਲਤਾ ਦਾ ਵਣਜ, ਉਹ ਵਣਜ ਜਿਸ ਵਿਚੋਂ ਸ਼ਾਂਤੀ-ਰੂਪ ਖੱਟੀ ਹਾਸਲ ਹੋਵੇ। ਕਰਉ = ਕਰਉਂ, ਮੈਂ ਕਰਦਾ ਹਾਂ। ਹਉ = ਮੈਂ। ਬਿਖੁ = ਜ਼ਹਿਰ, ਆਤਮਕ ਜੀਵਨ ਨੂੰ ਮਾਰ ਦੇਣ ਵਾਲੀ ਵਸਤ। ਸੰਸਾਰਿ = ਸੰਸਾਰ ਨੇ, ਦੁਨੀਆ-ਦਾਰਾਂ ਨੇ।੨। ਮੈਂ ਪ੍ਰਭੂ ਦੇ ਨਾਮ ਦਾ ਵਪਾਰੀ ਹਾਂ; ਮੈਂ ਇਹ ਐਸਾ ਵਪਾਰ ਕਰ ਰਿਹਾ ਹਾਂ ਜਿਸ ਵਿਚੋਂ ਮੈਨੂੰ ਸਹਿਜ ਅਵਸਥਾ ਦੀ ਖੱਟੀ ਹਾਸਲ ਹੋਵੇ। (ਪ੍ਰਭੂ ਦੀ ਮਿਹਰ ਨਾਲ) ਮੈਂ ਪ੍ਰਭੂ ਦੇ ਨਾਮ ਦਾ ਸੌਦਾ ਲੱਦਿਆ ਹੈ, ਪਰ ਸੰਸਾਰ ਨੇ (ਆਤਮਕ ਮੌਤ ਲਿਆਉਣ ਵਾਲੀ ਮਾਇਆ-ਰੂਪ) ਜ਼ਹਿਰ ਦਾ ਵਪਾਰ ਕੀਤਾ ਹੈ।੨। ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥ Urvār pār ke ḏānī▫ā likẖ leho āl paṯāl. Mohi jam dand na lāg▫ī ṯajīle sarab janjāl. ||3|| ਦਾਨੀਆ = ਜਾਣਨ ਵਾਲਿਓ! ਉਰਵਾਰ ਪਾਰ ਕੇ ਦਾਨੀਆ = ਉਰਲੇ ਤੇ ਪਾਰਲੇ ਪਾਸੇ ਦੀਆਂ ਜਾਣਨ ਵਾਲਿਓ! ਜੀਵਾਂ ਦੇ ਲੋਕ ਪਰਲੋਕ ਵਿਚ ਕੀਤੇ ਕੰਮਾਂ ਨੂੰ ਜਾਣਨ ਵਾਲਿਓ! ਆਲ ਪਤਾਲੁ = ਊਲ ਜਲੂਲ, ਮਨ-ਮਰਜ਼ੀ ਦੀਆਂ ਗੱਲਾਂ। ਮੋਹਿ = ਮੈਨੂੰ। ਡੰਡੁ = ਡੰਨ। ਤਜੀਲੇ = ਛੱਡ ਦਿੱਤੇ ਹਨ।੩। ਜੀਵਾਂ ਦੀਆਂ ਲੋਕ ਪਰਲੋਕ ਦੀਆਂ ਸਭ ਕਰਤੂਤਾਂ ਜਾਣਨ ਵਾਲੇ ਹੇ ਚਿਤ੍ਰਗੁਪਤੋ! (ਮੇਰੇ ਬਾਰੇ) ਜੋ ਤੁਹਾਡਾ ਜੀਅ ਕਰੇ ਲਿਖ ਲੈਣਾ (ਭਾਵ, ਜਮਰਾਜ ਪਾਸ ਪੇਸ਼ ਕਰਨ ਲਈ ਮੇਰੇ ਕੰਮਾਂ ਵਿਚੋਂ ਕੋਈ ਗੱਲ ਤੁਹਾਨੂੰ ਲੱਭਣੀ ਹੀ ਨਹੀਂ, ਕਿਉਂਕਿ ਪ੍ਰਭੂ ਦੀ ਕ੍ਰਿਪਾ ਨਾਲ) ਮੈਂ ਸਾਰੇ ਜੰਜਾਲ ਛੱਡ ਦਿੱਤੇ ਹੋਏ ਹਨ, ਤਾਹੀਏਂ ਮੈਨੂੰ ਜਮ ਦਾ ਡੰਨ ਲੱਗਣਾ ਹੀ ਨਹੀਂ।੩। ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥ Jaisā rang kasumbẖ kā ṯaisā ih sansār. Mere ram▫ī▫e rang majīṯẖ kā kaho Raviḏās cẖamār. ||4||1|| ਰਮਈਏ ਰੰਗੁ = ਸੋਹਣੇ ਰਾਮ (ਦੇ ਨਾਮ) ਦਾ ਰੰਗ। ਮਜੀਨ ਰੰਗੁ = ਮਜੀਠ ਦਾ ਰੰਗ, ਪੱਕਾ ਰੰਗ ਜਿਵੇਂ ਮਜੀਠ ਦਾ ਰੰਗ ਹੁੰਦਾ ਹੈ, ਕਦੇ ਨਾਹ ਉਤਰਨ ਵਾਲਾ ਰੰਗ।੪। ਹੇ ਚਮਾਰ ਰਵਿਦਾਸ! ਆਖ-(ਜਿਉਂ ਜਿਉਂ ਮੈਂ ਰਾਮ ਨਾਮ ਦਾ ਵਣਜ ਕਰ ਰਿਹਾ ਹਾਂ, ਮੈਨੂੰ ਯਕੀਨ ਆ ਰਿਹਾ ਹੈ ਕਿ) ਇਹ ਜਗਤ ਇਉਂ ਹੈ ਜਿਵੇਂ ਕਸੁੰਭੇ ਦਾ ਰੰਗ, ਤੇ ਮੇਰੇ ਪਿਆਰੇ ਰਾਮ ਦਾ ਨਾਮ-ਰੰਗ ਇਉਂ ਹੈ ਜਿਵੇਂ ਮਜੀਠ ਦਾ ਰੰਗ।੪। ❁ ਭਾਵ: ਸਤਸੰਗੀਆਂ ਵਿਚ ਮਿਲ ਕੇ ਨਾਮ-ਧਨ ਖੱਟਿਆਂ ਵਿਕਾਰਾਂ ਦਾ ਭਾਰ ਲਹਿ ਜਾਂਦਾ ਹੈ। ❀ ਨੋਟ: ਅੱਖ ਕੰਨ ਜੀਭ ਆਦਿਕ ਗਿਆਨ-ਇੰਦ੍ਰਿਆਂ ਦਾ ਇਕੱਠ ਮਨੁੱਖ-ਵਣਜਾਰੇ ਦਾ ਟਾਂਡਾ ਹੈ, ਇਹਨਾਂ ਨੇ ਨਾਮ-ਵਪਾਰ ਲੱਦਣਾ ਹੈ, ਪਰ ਇਹਨਾਂ ਦੇ ਰਾਹ ਵਿਚ ਰੂਪ ਰਸ ਆਦਿਕ ਔਖੀਆਂ ਘਾਟੀਆਂ ਹਨ। ❀ ਨੋਟ: ਇਸ ਸ਼ਬਦ ਦੇ ਪਹਿਲੇ ਬੰਦ ਵਿਚ ਭਗਤ ਰਵਿਦਾਸ ਜੀ 'ਰਮਈਏ' ਅਗੇ ਬੇਨਤੀ ਕਰਨ ਵੇਲੇ ਉਸ ਨੂੰ 'ਮੁਰਾਰਿ' ਲਫ਼ਜ਼ ਨਾਲ ਸੰਬੋਧਨ ਕਰਦੇ ਹਨ। ਜੇ ਇਹ ਕਿਸੇ ਖ਼ਾਸ ਇਕ ਅਵਤਾਰ ਦੇ ਪੁਜਾਰੀ ਹੁੰਦੇ ਤਾਂ ਸ੍ਰੀ ਰਾਮਚੰਦਰ ਜੀ ਵਾਸਤੇ ਲਫ਼ਜ਼ 'ਮੁਰਾਰਿ' ਨਾਹ ਵਰਤਦੇ, ਕਿਉਂਕਿ 'ਮੁਰਾਰਿ' ਤਾਂ ਕ੍ਰਿਸ਼ਨ ਜੀ ਦਾ ਨਾਮ ਹੈ। Ang. 345 - 346 kirtan
  18. I too would love to know the same shabad For now I could only find the Shabad below with the word "Nimaanea.. " : ਛੰਤ ਬਿਲਾਵਲੁ ਮਹਲਾ ੪ ਮੰਗਲ Cẖẖanṯ bilāval mėhlā 4 mangal ਰਾਗ ਬਿਲਾਵਲੁ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ-ਮੰਗਲ'। ੴ ਸਤਿਗੁਰ ਪ੍ਰਸਾਦਿ ॥ Ik▫oaʼnkār saṯgur parsāḏ. ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥ ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥ ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥ ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥ Merā har parabẖ sejai ā▫i▫ā man sukẖ samāṇā rām. Gur ṯuṯẖai har parabẖ pā▫i▫ā rang ralī▫ā māṇā rām. vadbẖāgī▫ā sohāgaṇī har masṯak māṇā rām. Har parabẖ har sohāg hai Nānak man bẖāṇā rām. ||1|| ਸੇਜੈ = (ਹਿਰਦੇ ਦੀ) ਸੇਜ ਉੱਤੇ। ਸੁਖਿ = ਆਨੰਦ ਵਿਚ। ਗੁਰਿ ਤੁਠੈ = ਗੁਰੂ ਦੇ ਮਿਹਰਵਾਨ ਹੋਇਆਂ, ਗੁਰੂ ਦੇ ਪ੍ਰਸੰਨ ਹੋਇਆਂ। ਰੰਗਿ = ਪ੍ਰੇਮ ਵਿਚ। ਰਲੀਆ = ਰਲੀਆਂ, ਮਿਲਾਪ ਦਾ ਸੁਆਦ। ਵਡਭਾਗੀਆ = ਵੱਡੇ ਭਾਗਾਂ ਵਾਲੀਆਂ। ਸੋਹਾਗਣੀ = ਪ੍ਰਭੂ-ਖਸਮ ਵਾਲੀਆਂ। ਮਸਤਕਿ = ਮੱਥੇ ਉੱਤੇ। ਮਾਣਾ = ਮਾਣਕ। ਸੋਹਾਗੁ = ਖਸਮ। ਮਨਿ = ਮਨ ਵਿਚ। ਭਾਣਾ = ਪਿਆਰਾ ਲੱਗਾ।੧। ਹੇ ਸਹੇਲੀਏ! (ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਦੇ ਹਿਰਦੇ ਦੀ) ਸੇਜ ਉਤੇ ਪਿਆਰਾ ਹਰੀ-ਪ੍ਰਭੂ ਆ ਬੈਠਾ, ਉਸ ਦਾ ਮਨ ਆਤਮਕ ਆਨੰਦ ਵਿਚ ਮਗਨ ਹੋ ਜਾਂਦਾ ਹੈ। ਗੁਰੂ ਦੇ ਪ੍ਰਸੰਨ ਹੋਇਆਂ ਜਿਸ (ਜੀਵ-ਇਸਤ੍ਰੀ) ਨੂੰ ਹਰੀ-ਪ੍ਰਭੂ ਮਿਲ ਪਿਆ, ਉਹ ਪ੍ਰੇਮ ਵਿਚ (ਮਸਤ ਹੋ ਕੇ ਪ੍ਰਭੂ ਦੇ ਮਿਲਾਪ ਦਾ) ਸੁਆਦ ਮਾਣਦੀ ਹੈ। ਹੇ ਨਾਨਕ! (ਆਖ-ਹੇ ਸਹੇਲੀਏ!) ਜਿਨ੍ਹਾਂ ਦੇ ਮੱਥੇ ਉੱਤੇ ਹਰਿ (-ਮਿਲਾਪ ਦਾ) ਮੋਤੀ (ਚਮਕ ਪੈਂਦਾ) ਹੈ, ਉਹ ਵੱਡੇ ਭਾਗਾਂ ਵਾਲੀਆਂ ਹੋ ਜਾਂਦੀਆਂ ਹਨ, ਉਹ ਸੁਹਾਗਣਾਂ ਬਣ ਜਾਂਦੀਆਂ ਹਨ। ਹਰੀ-ਪ੍ਰਭੂ ਖਸਮ (ਉਹਨਾਂ ਦੇ ਸਿਰ ਉੱਤੇ) ਕਾਇਮ ਹੋ ਜਾਂਦਾ ਹੈ, ਉਹਨਾਂ ਨੂੰ ਪ੍ਰਭੂ-ਖਸਮ ਮਨ ਵਿਚ ਪਿਆਰਾ ਲੱਗ ਪੈਂਦਾ ਹੈ।੧। ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥ ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥ ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥ ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥ Nimāṇiā har māṇ hai har parabẖ har āpai rām. Gurmukẖ āp gavā▫i▫ā niṯ har har jāpai rām. Mere har parabẖ bẖāvai so karai har rang har rāpai rām. Jan Nānak sahj milā▫i▫ā har ras har ḏẖarāpai rām. ||2|| ਆਪੈ = ਆਪੇ ਵਿਚ, ਆਤਮਾ ਵਿਚ, ਜਿੰਦ ਵਿਚ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਆਪੁ = ਆਪਾ-ਭਾਵ। ਜਾਪੈ = ਜਪਦਾ ਹੈ। ਭਾਵੈ = ਚੰਗਾ ਲੱਗਦਾ ਹੈ। ਰੰਗਿ = ਪ੍ਰੇਮ-ਰੰਗ ਵਿਚ। ਰਾਪੈ = ਰੰਗਿਆ ਜਾਂਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਧ੍ਰਾਪੈ = ਰੱਜਿਆ ਰਹਿੰਦਾ ਹੈ। ਹਰਿ ਰਸਿ = ਹਰਿ-ਨਾਮ-ਰਸ ਦੀ ਬਰਕਤਿ ਨਾਲ।੨। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਅਤੇ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਹਰਿ-ਪ੍ਰਭੂ ਉਸ ਦੇ ਆਪੇ ਵਿਚ (ਜਿੰਦ ਵਿਚ) ਸਦਾ ਟਿਕਿਆ ਰਹਿੰਦਾ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਜਿਨ੍ਹਾਂ ਨੂੰ ਕੋਈ ਆਦਰ ਨਹੀਂ ਦੇਂਦਾ, ਪਰਮਾਤਮਾ ਉਹਨਾਂ ਦਾ ਆਦਰ-ਸਹਾਰਾ ਬਣ ਜਾਂਦਾ ਹੈ। (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ (ਉਸ ਨੂੰ ਨਿਸਚਾ ਹੋ ਜਾਂਦਾ ਹੈ ਕਿ) ਮੇਰਾ ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ। ਦਾਸ ਨਾਨਕ (ਆਖਦਾ ਹੈ-ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦੇ ਨਾਮ-ਰਸ ਦੀ ਬਰਕਤਿ ਨਾਲ ਉਹ (ਮਾਇਆ ਵਲੋਂ) ਰੱਜਿਆ ਰਹਿੰਦਾ ਹੈ।੨। ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥ ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥ ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ੍ਹ ਭਾਗੁ ਮੰਦੇਰਾ ਰਾਮ ॥ ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥ Māṇas janam har pā▫ī▫ai har rāvaṇ verā rām. Gurmukẖ mil sohāgaṇī rang ho▫e gẖaṇerā rām. Jin māṇas janam na pā▫i▫ā ṯinĥ bẖāg manḏerā rām. Har har har har rākẖ parabẖ Nānak jan ṯerā rām. ||3|| ਮਾਣਸ ਜਨਮਿ = ਮਨੁੱਖਾ ਜਨਮ ਵਿਚ। ਪਾਈਐ = ਮਿਲ ਸਕੀਦਾ ਹੈ। ਰਾਵਣ ਵੇਰਾ = ਮਿਲਾਪ ਦਾ ਸਮਾ। ਵੇਰਾ = ਵੇਲਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੋਹਾਗਣੀ = ਹੇ ਚੰਗੇ ਭਾਗਾਂ ਵਾਲੀ ਜੀਵ-ਇਸਤ੍ਰੀ! ਘਣੇਰਾ = ਬਹੁਤ। ਮੰਦੇਰਾ = ਖੋਟਾ। ਪ੍ਰਭ = ਹੇ ਪ੍ਰਭੂ! ਜਨੁ = ਦਾਸ।੩। ਹੇ ਭਾਈ! ਮਨੁੱਖਾ ਜਨਮ ਵਿਚ (ਹੀ) ਪਰਮਾਤਮਾ ਨੂੰ ਮਿਲ ਸਕੀਦਾ ਹੈ। (ਮਨੁੱਖਾ ਜਨਮ ਹੀ) ਪਰਮਾਤਮਾ ਦਾ ਮਿਲਾਪ ਮਾਣਨ ਦਾ ਸਮਾ ਹੈ। ਹੇ ਚੰਗੇ ਭਾਗਾਂ ਵਾਲੀ ਜੀਵ-ਇਸਤ੍ਰੀਏ! ਗੁਰੂ ਦੀ ਰਾਹੀਂ ਪ੍ਰਭੂ ਨੂੰ ਮਿਲ। (ਗੁਰੂ ਦੀ ਸਰਨ ਪਿਆਂ ਮਿਲਾਪ ਦਾ ਪ੍ਰੇਮ-) ਰੰਗ ਬਹੁਤ ਚੜ੍ਹਦਾ ਹੈ। ਹੇ ਭਾਈ! ਜਿਨ੍ਹਾਂ ਨੇ ਮਨੁੱਖਾ ਜਨਮ ਵਿਚ ਪਰਮਾਤਮਾ ਦਾ ਮਿਲਾਪ ਹਾਸਲ ਨਾਹ ਕੀਤਾ, ਉਹਨਾਂ ਦੀ ਖੋਟੀ ਕਿਸਮਤ ਜਾਣੋ। ਹੇ ਹਰੀ! ਹੇ ਪ੍ਰਭੂ! ਨਾਨਕ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ, ਨਾਨਕ ਤੇਰਾ ਦਾਸ ਹੈ।੩। ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥ ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥ ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥ ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥ Gur har parabẖ agam driṛ▫ā▫i▫ā man ṯan rang bẖīnā rām. Bẖagaṯ vacẖẖal har nām hai gurmukẖ har līnā rām. Bin har nām na jīvḏe ji▫o jal bin mīnā rām. Safal janam har pā▫i▫ā Nānak parabẖ kīnā rām. ||4||1||3|| ਗੁਰਿ = ਗੁਰੂ ਨੇ। ਅਗਮੁ = ਅਪਹੁੰਚ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਰੰਗਿ = (ਪਿਆਰ-) ਰੰਗ ਵਿਚ। ਭੀਨਾ = ਭਿੱਜ ਜਾਂਦਾ ਹੈ। ਭਗਤਿ ਵਛਲੁ = ਭਗਤੀ ਨਾਲ ਪਿਆਰ ਕਰਨ ਵਾਲਾ। ਹਰਿ ਨਾਮੁ = ਹਰੀ ਦਾ ਨਾਮ। ਗੁਰਮੁਖਿ = ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ। ਲੀਨਾ = ਮਗਨ। ਮੀਨਾ = ਮੱਛੀ। ਸਫਲ = ਕਾਮਯਾਬ। ਪ੍ਰਭਿ = ਪ੍ਰਭੂ ਨੇ।੪। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਨੇ ਅਪਹੁੰਚ ਹਰੀ ਪ੍ਰਭੂ (ਦਾ ਨਾਮ) ਪੱਕਾ ਕਰ ਦਿੱਤਾ, ਉਸ ਦਾ ਮਨ ਉਸ ਦਾ ਤਨ (ਪਰਮਾਤਮਾ ਦੇ ਪ੍ਰੇਮ-) ਰੰਗ ਵਿਚ ਭਿੱਜਾ ਰਹਿੰਦਾ ਹੈ। ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਉਸ ਪਰਮਾਤਮਾ ਵਿਚ ਲੀਨ ਰਹਿੰਦਾ ਹੈ ਜਿਸ ਦਾ ਨਾਮ ਹੈ 'ਭਗਤੀ ਨੂੰ ਪਿਆਰ ਕਰਨ ਵਾਲਾ'। ਹੇ ਭਾਈ! ਜਿਵੇਂ ਮੱਛੀ ਪਾਣੀ ਤੋਂ ਬਿਨਾ ਨਹੀਂ ਰਹਿ ਸਕਦੀ, ਤਿਵੇਂ (ਪਰਮਾਤਮਾ ਵਿਚ ਲੀਨ ਰਹਿਣ ਵਾਲੇ ਮਨੁੱਖ) ਪਰਮਾਤਮਾ (ਦੀ ਯਾਦ) ਤੋਂ ਬਿਨਾ ਨਹੀਂ ਜੀਊ ਸਕਦੇ। ਹੇ ਨਾਨਕ! (ਗੁਰੂ ਦੀ ਰਾਹੀਂ ਜਿਸ ਮਨੁੱਖ ਨੇ) ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਪ੍ਰਭੂ ਨੇ ਉਸ ਦੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ।੪।੧।੩। Ang. 844
  19. WJKK WJKF Bhenji/ Veerji, Hope this Shabad helps you : ਸੋਰਠਿ ਮਹਲਾ ੫ ॥ ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥ Soraṯẖ mėhlā 5. Ham maile ṯum ūjal karṯe ham nirgun ṯū ḏāṯā. Ham mūrakẖ ṯum cẖaṯur si▫āṇe ṯū sarab kalā kā gi▫āṯā. ||1|| Sorath 5th Guru. We are soiled, Thou O Creator art Immaculate, we are virtueless and thou art our Donor. We are ignorant and thou art intelligent and wise, Thou art the knower of all the arts. ਮੈਲੇ = ਵਿਕਾਰਾਂ ਦੀ ਮੈਲ ਨਾਲ ਭਰੇ ਹੋਏ। ਊਜਲ = ਸਾਫ਼-ਸੁਥਰੇ, ਪਵਿੱਤਰ। ਕਰਤੇ = ਕਰਨ ਵਾਲੇ। ਦਾਤਾ = ਗੁਣ ਦੇਣ ਵਾਲਾ। ਚਤੁਰ = ਸਿਆਣਾ। ਕਲਾ = ਹੁਨਰ। ਗਿਆਤਾ = ਜਾਣਨ ਵਾਲਾ।੧। ਹੇ ਪ੍ਰਭੂ! ਅਸੀਂ ਜੀਵ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਾਂ, ਤੂੰ ਸਾਨੂੰ ਪਵਿੱਤਰ ਕਰਨ ਵਾਲਾ ਹੈਂ। ਅਸੀਂ ਗੁਣ-ਹੀਨ ਹਾਂ, ਤੂੰ ਸਾਨੂੰ ਗੁਣ ਬਖ਼ਸ਼ਣ ਵਾਲਾ ਹੈਂ। ਅਸੀਂ ਜੀਵ ਮੂਰਖ ਹਾਂ, ਤੂੰ ਦਾਨਾ ਹੈਂ ਤੂੰ ਸਿਆਣਾ ਹੈਂ ਤੂੰ (ਸਾਨੂੰ ਚੰਗਾ ਬਣਾ ਸਕਣ ਵਾਲੇ) ਸਾਰੇ ਹੁਨਰਾਂ ਦਾ ਜਾਣਨ ਵਾਲਾ ਹੈਂ।੧। ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ Māḏẖo ham aise ṯū aisā. Ham pāpī ṯum pāp kẖandan nīko ṯẖākur ḏesā. Rahā▫o. O Lord of wealth, such are we and such art Thou. We are sinners and Thou the Destroyer of sins, Beauteous is Thine abode, O Lord. Pause. ਮਾਧੋ = {माधव = ਮਾਇਆ ਦਾ ਪਤੀ} ਹੇ ਪ੍ਰਭੂ! ਪਾਪ ਖੰਡਨ = ਪਾਪਾਂ ਦੇ ਨਾਸ ਕਰਨ ਵਾਲੇ। ਨੀਕੋ = ਸੋਹਣਾ, ਚੰਗਾ। ਠਾਕੁਰ = ਹੇ ਪਾਲਣਹਾਰ ਪ੍ਰਭੂ!।ਰਹਾਉ। ਹੇ ਪ੍ਰਭੂ! ਅਸੀਂ ਜੀਵ ਇਹੋ ਜਿਹੇ (ਵਿਕਾਰੀ) ਹਾਂ, ਤੇ, ਤੂੰ ਇਹੋ ਜਿਹਾ (ਉਪਕਾਰੀ) ਹੈਂ। ਅਸੀਂ ਪਾਪ ਕਮਾਣ ਵਾਲੇ ਹਾਂ, ਤੂੰ ਸਾਡੇ ਪਾਪਾਂ ਦਾ ਨਾਸ ਕਰਨ ਵਾਲਾ ਹੈਂ। ਹੇ ਠਾਕੁਰ! ਤੇਰਾ ਦੇਸ ਸੋਹਣਾ ਹੈ (ਉਹ ਦੇਸ-ਸਾਧ ਸੰਗਤਿ ਸੋਹਣਾ ਹੈ ਜਿੱਥੇ ਤੂੰ ਵੱਸਦਾ ਹੈਂ)।ਰਹਾਉ। ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥ Ŧum sabẖ sāje sāj nivāje jī▫o pind ḏe parānā. Nirgunī▫āre gun nahī ko▫ī ṯum ḏān ḏeh miharvānā. ||2|| Thou createst all and having created blessest them. Thou givest soul, body and life. We are meritless, with no merit What-so-ever; Bless us with the gift of merits, O the Merciful Master. ਸਾਜਿ = ਪੈਦਾ ਕਰ ਕੇ। ਨਿਵਾਜੇ = ਆਦਰ-ਮਾਣ ਦਿੱਤਾ। ਜੀਉ = ਜਿੰਦ। ਪਿੰਡੁ = ਸਰੀਰ। ਦੇ = ਦੇ ਕੇ। ਦੇਹੁ = ਤੂੰ ਦੇਂਦਾ ਹੈਂ। ਮਿਹਰਵਾਨਾ = ਹੇ ਮਿਹਰਵਾਨ!।੨। ਹੇ ਪ੍ਰਭੂ! ਤੂੰ ਜਿੰਦ ਸਰੀਰ ਪ੍ਰਾਣ ਦੇ ਕੇ ਸਾਰੇ ਜੀਵਾਂ ਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਸਭ ਉਤੇ ਬਖ਼ਸ਼ਸ਼ ਕਰਦਾ ਹੈਂ। ਹੇ ਮੇਹਰਵਾਨ! ਅਸੀਂ ਜੀਵ ਗੁਣ-ਹੀਨ ਹਾਂ, ਸਾਡੇ ਵਿਚ ਕੋਈ ਗੁਣ ਨਹੀਂ ਹੈ। ਤੂੰ ਸਾਨੂੰ ਗੁਣਾਂ ਦੀ ਦਾਤਿ ਬਖ਼ਸ਼ਦਾ ਹੈਂ।੨। ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥ Ŧum karahu bẖalā ham bẖalo na jānah ṯum saḏā saḏā ḏa▫i▫ālā. Ŧum sukẖ▫ḏā▫ī purakẖ biḏẖāṯe ṯum rākẖo apune bālā. ||3|| Thou doest good to us, but we deem it not good. Ever and ever, Thou art compassionate. Thou, O creator Lord, art the Giver of peace, save Thou, Thine children. ਨ ਜਾਨਹ = ਅਸੀਂ ਨਹੀਂ ਜਾਣਦੇ, ਅਸੀਂ ਕਦਰ ਨਹੀਂ ਜਾਣਦੇ। ਬਿਧਾਤੇ = ਹੇ ਸਿਰਜਣਹਾਰ! ਬਾਲਾ = ਬੱਚੇ।੩। ਹੇ ਪ੍ਰਭੂ! ਤੂੰ ਸਾਡੇ ਵਾਸਤੇ ਭਲਿਆਈ ਕਰਦਾ ਹੈਂ, ਪਰ ਅਸੀਂ ਤੇਰੇ ਭਲਿਆਈ ਦੀ ਕਦਰ ਨਹੀਂ ਜਾਣਦੇ। ਫਿਰ ਭੀ ਤੂੰ ਸਾਡੇ ਉੱਤੇ ਸਦਾ ਹੀ ਦਇਆਵਾਨ ਰਹਿੰਦਾ ਹੈਂ। ਹੇ ਸਰਬ-ਵਿਆਪਕ ਸਿਰਜਣਹਾਰ! ਤੂੰ ਸਾਨੂੰ ਸੁਖ ਦੇਣ ਵਾਲਾ ਹੈਂ, ਤੂੰ (ਸਾਡੀ) ਆਪਣੇ ਬੱਚਿਆਂ ਦੀ ਰਾਖੀ ਕਰਦਾ ਹੈਂ।੩। ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥ Ŧum niḏẖān atal suliṯān jī▫a janṯ sabẖ jācẖai. Kaho Nānak ham ihai havālā rākẖ sanṯan kai pācẖẖai. ||4||6||17|| Thou, O Eternal Monarch, art our treasure. All the mortals and other beings beg of Thee. Says Nanak, "Such indeed is our state, pray, O Lord, keeps us on the Path of the Saints". ਨਿਧਾਨ = ਖ਼ਜ਼ਾਨੇ। ਅਟਲ = ਸਦਾ ਕਾਇਮ ਰਹਿਣ ਵਾਲਾ। ਸੁਲਿਤਾਨ = ਬਾਦਸ਼ਾਹ। ਸਭਿ = ਸਾਰੇ। ਜਾਚੈ = ਜਾਚੈਂ, ਮੰਗਦੇ ਹਨ। ਇਹੈ = ਇਹ ਹੀ। ਹਵਾਲਾ = ਹਾਲ। ਕੈ ਪਾਛੈ = ਦੇ ਆਸਰੇ।੪। ਹੇ ਪ੍ਰਭੂ ਜੀ! ਤੁਸੀ ਸਾਰੇ ਗੁਣਾਂ ਦੇ ਖ਼ਜ਼ਾਨੇ ਹੋ। ਤੁਸੀ ਸਦਾ ਕਾਇਮ ਰਹਿਣ ਵਾਲੇ ਬਾਦਸ਼ਾਹ ਹੋ। ਸਾਰੇ ਜੀਵ (ਤੇਰੇ ਦਰ ਤੋਂ) ਮੰਗਦੇ ਹਨ। ਹੇ ਨਾਨਕ! ਆਖ-(ਹੇ ਪ੍ਰਭੂ!) ਸਾਡਾ ਜੀਵਾਂ ਦਾ ਤਾਂ ਇਹ ਹੀ ਹਾਲ ਹੈ। ਤੂੰ ਸਾਨੂੰ ਸੰਤ ਜਨਾਂ ਦੇ ਆਸਰੇ ਵਿਚ ਰੱਖ।੪।੬।੧੭। Ang. 613
  20. WJKK WJKF Bhenji/ Veerji, Hope this Shabad helps you : ਸੋਰਠਿ ਮਹਲਾ ੫ ॥ ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥ Soraṯẖ mėhlā 5. Ham maile ṯum ūjal karṯe ham nirgun ṯū ḏāṯā. Ham mūrakẖ ṯum cẖaṯur si▫āṇe ṯū sarab kalā kā gi▫āṯā. ||1|| Sorath 5th Guru. We are soiled, Thou O Creator art Immaculate, we are virtueless and thou art our Donor. We are ignorant and thou art intelligent and wise, Thou art the knower of all the arts. ਮੈਲੇ = ਵਿਕਾਰਾਂ ਦੀ ਮੈਲ ਨਾਲ ਭਰੇ ਹੋਏ। ਊਜਲ = ਸਾਫ਼-ਸੁਥਰੇ, ਪਵਿੱਤਰ। ਕਰਤੇ = ਕਰਨ ਵਾਲੇ। ਦਾਤਾ = ਗੁਣ ਦੇਣ ਵਾਲਾ। ਚਤੁਰ = ਸਿਆਣਾ। ਕਲਾ = ਹੁਨਰ। ਗਿਆਤਾ = ਜਾਣਨ ਵਾਲਾ।੧। ਹੇ ਪ੍ਰਭੂ! ਅਸੀਂ ਜੀਵ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਾਂ, ਤੂੰ ਸਾਨੂੰ ਪਵਿੱਤਰ ਕਰਨ ਵਾਲਾ ਹੈਂ। ਅਸੀਂ ਗੁਣ-ਹੀਨ ਹਾਂ, ਤੂੰ ਸਾਨੂੰ ਗੁਣ ਬਖ਼ਸ਼ਣ ਵਾਲਾ ਹੈਂ। ਅਸੀਂ ਜੀਵ ਮੂਰਖ ਹਾਂ, ਤੂੰ ਦਾਨਾ ਹੈਂ ਤੂੰ ਸਿਆਣਾ ਹੈਂ ਤੂੰ (ਸਾਨੂੰ ਚੰਗਾ ਬਣਾ ਸਕਣ ਵਾਲੇ) ਸਾਰੇ ਹੁਨਰਾਂ ਦਾ ਜਾਣਨ ਵਾਲਾ ਹੈਂ।੧। ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥ Māḏẖo ham aise ṯū aisā. Ham pāpī ṯum pāp kẖandan nīko ṯẖākur ḏesā. Rahā▫o. O Lord of wealth, such are we and such art Thou. We are sinners and Thou the Destroyer of sins, Beauteous is Thine abode, O Lord. Pause. ਮਾਧੋ = {माधव = ਮਾਇਆ ਦਾ ਪਤੀ} ਹੇ ਪ੍ਰਭੂ! ਪਾਪ ਖੰਡਨ = ਪਾਪਾਂ ਦੇ ਨਾਸ ਕਰਨ ਵਾਲੇ। ਨੀਕੋ = ਸੋਹਣਾ, ਚੰਗਾ। ਠਾਕੁਰ = ਹੇ ਪਾਲਣਹਾਰ ਪ੍ਰਭੂ!।ਰਹਾਉ। ਹੇ ਪ੍ਰਭੂ! ਅਸੀਂ ਜੀਵ ਇਹੋ ਜਿਹੇ (ਵਿਕਾਰੀ) ਹਾਂ, ਤੇ, ਤੂੰ ਇਹੋ ਜਿਹਾ (ਉਪਕਾਰੀ) ਹੈਂ। ਅਸੀਂ ਪਾਪ ਕਮਾਣ ਵਾਲੇ ਹਾਂ, ਤੂੰ ਸਾਡੇ ਪਾਪਾਂ ਦਾ ਨਾਸ ਕਰਨ ਵਾਲਾ ਹੈਂ। ਹੇ ਠਾਕੁਰ! ਤੇਰਾ ਦੇਸ ਸੋਹਣਾ ਹੈ (ਉਹ ਦੇਸ-ਸਾਧ ਸੰਗਤਿ ਸੋਹਣਾ ਹੈ ਜਿੱਥੇ ਤੂੰ ਵੱਸਦਾ ਹੈਂ)।ਰਹਾਉ। ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥ Ŧum sabẖ sāje sāj nivāje jī▫o pind ḏe parānā. Nirgunī▫āre gun nahī ko▫ī ṯum ḏān ḏeh miharvānā. ||2|| Thou createst all and having created blessest them. Thou givest soul, body and life. We are meritless, with no merit What-so-ever; Bless us with the gift of merits, O the Merciful Master. ਸਾਜਿ = ਪੈਦਾ ਕਰ ਕੇ। ਨਿਵਾਜੇ = ਆਦਰ-ਮਾਣ ਦਿੱਤਾ। ਜੀਉ = ਜਿੰਦ। ਪਿੰਡੁ = ਸਰੀਰ। ਦੇ = ਦੇ ਕੇ। ਦੇਹੁ = ਤੂੰ ਦੇਂਦਾ ਹੈਂ। ਮਿਹਰਵਾਨਾ = ਹੇ ਮਿਹਰਵਾਨ!।੨। ਹੇ ਪ੍ਰਭੂ! ਤੂੰ ਜਿੰਦ ਸਰੀਰ ਪ੍ਰਾਣ ਦੇ ਕੇ ਸਾਰੇ ਜੀਵਾਂ ਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਸਭ ਉਤੇ ਬਖ਼ਸ਼ਸ਼ ਕਰਦਾ ਹੈਂ। ਹੇ ਮੇਹਰਵਾਨ! ਅਸੀਂ ਜੀਵ ਗੁਣ-ਹੀਨ ਹਾਂ, ਸਾਡੇ ਵਿਚ ਕੋਈ ਗੁਣ ਨਹੀਂ ਹੈ। ਤੂੰ ਸਾਨੂੰ ਗੁਣਾਂ ਦੀ ਦਾਤਿ ਬਖ਼ਸ਼ਦਾ ਹੈਂ।੨। ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥ Ŧum karahu bẖalā ham bẖalo na jānah ṯum saḏā saḏā ḏa▫i▫ālā. Ŧum sukẖ▫ḏā▫ī purakẖ biḏẖāṯe ṯum rākẖo apune bālā. ||3|| Thou doest good to us, but we deem it not good. Ever and ever, Thou art compassionate. Thou, O creator Lord, art the Giver of peace, save Thou, Thine children. ਨ ਜਾਨਹ = ਅਸੀਂ ਨਹੀਂ ਜਾਣਦੇ, ਅਸੀਂ ਕਦਰ ਨਹੀਂ ਜਾਣਦੇ। ਬਿਧਾਤੇ = ਹੇ ਸਿਰਜਣਹਾਰ! ਬਾਲਾ = ਬੱਚੇ।੩। ਹੇ ਪ੍ਰਭੂ! ਤੂੰ ਸਾਡੇ ਵਾਸਤੇ ਭਲਿਆਈ ਕਰਦਾ ਹੈਂ, ਪਰ ਅਸੀਂ ਤੇਰੇ ਭਲਿਆਈ ਦੀ ਕਦਰ ਨਹੀਂ ਜਾਣਦੇ। ਫਿਰ ਭੀ ਤੂੰ ਸਾਡੇ ਉੱਤੇ ਸਦਾ ਹੀ ਦਇਆਵਾਨ ਰਹਿੰਦਾ ਹੈਂ। ਹੇ ਸਰਬ-ਵਿਆਪਕ ਸਿਰਜਣਹਾਰ! ਤੂੰ ਸਾਨੂੰ ਸੁਖ ਦੇਣ ਵਾਲਾ ਹੈਂ, ਤੂੰ (ਸਾਡੀ) ਆਪਣੇ ਬੱਚਿਆਂ ਦੀ ਰਾਖੀ ਕਰਦਾ ਹੈਂ।੩। ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥ Ŧum niḏẖān atal suliṯān jī▫a janṯ sabẖ jācẖai. Kaho Nānak ham ihai havālā rākẖ sanṯan kai pācẖẖai. ||4||6||17|| Thou, O Eternal Monarch, art our treasure. All the mortals and other beings beg of Thee. Says Nanak, "Such indeed is our state, pray, O Lord, keeps us on the Path of the Saints". ਨਿਧਾਨ = ਖ਼ਜ਼ਾਨੇ। ਅਟਲ = ਸਦਾ ਕਾਇਮ ਰਹਿਣ ਵਾਲਾ। ਸੁਲਿਤਾਨ = ਬਾਦਸ਼ਾਹ। ਸਭਿ = ਸਾਰੇ। ਜਾਚੈ = ਜਾਚੈਂ, ਮੰਗਦੇ ਹਨ। ਇਹੈ = ਇਹ ਹੀ। ਹਵਾਲਾ = ਹਾਲ। ਕੈ ਪਾਛੈ = ਦੇ ਆਸਰੇ।੪। ਹੇ ਪ੍ਰਭੂ ਜੀ! ਤੁਸੀ ਸਾਰੇ ਗੁਣਾਂ ਦੇ ਖ਼ਜ਼ਾਨੇ ਹੋ। ਤੁਸੀ ਸਦਾ ਕਾਇਮ ਰਹਿਣ ਵਾਲੇ ਬਾਦਸ਼ਾਹ ਹੋ। ਸਾਰੇ ਜੀਵ (ਤੇਰੇ ਦਰ ਤੋਂ) ਮੰਗਦੇ ਹਨ। ਹੇ ਨਾਨਕ! ਆਖ-(ਹੇ ਪ੍ਰਭੂ!) ਸਾਡਾ ਜੀਵਾਂ ਦਾ ਤਾਂ ਇਹ ਹੀ ਹਾਲ ਹੈ। ਤੂੰ ਸਾਨੂੰ ਸੰਤ ਜਨਾਂ ਦੇ ਆਸਰੇ ਵਿਚ ਰੱਖ।੪।੬।੧੭। Ang. 613
×
×
  • Create New...

Important Information

Terms of Use