Jump to content

Nimaania De Maan Nitaania De Thaan


Recommended Posts

  • 4 months later...

Waheguru ji ka khalsa waheguru ji ki fateh!

Im look for this shabad but cant seem to find it. Im looking for the full shabad and the translations.

It is 13var given to Gurusahib when they were given the gurgaddi. It is someyime mentioned in ardas; nimaania de maan nithaania de thaan.

Any help is appreciated.

I too would love to know the same shabad :)

For now I could only find the Shabad below with the word "Nimaanea.. " :

ਛੰਤ ਬਿਲਾਵਲੁ ਮਹਲਾ ਮੰਗਲ

Cẖẖanṯ bilāval mėhlā 4 mangal

ਰਾਗ ਬਿਲਾਵਲੁ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ-ਮੰਗਲ'।

ਸਤਿਗੁਰ ਪ੍ਰਸਾਦਿ

Ik▫oaʼnkār saṯgur parsāḏ. ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥

Merā har parabẖ sejai ā▫i▫ā man sukẖ samāṇā rām. Gur ṯuṯẖai har parabẖ pā▫i▫ā rang ralī▫ā māṇā rām. vadbẖāgī▫ā sohāgaṇī har masṯak māṇā rām. Har parabẖ har sohāg hai Nānak man bẖāṇā rām. ||1||

ਸੇਜੈ = (ਹਿਰਦੇ ਦੀ) ਸੇਜ ਉੱਤੇ। ਸੁਖਿ = ਆਨੰਦ ਵਿਚ। ਗੁਰਿ ਤੁਠੈ = ਗੁਰੂ ਦੇ ਮਿਹਰਵਾਨ ਹੋਇਆਂ, ਗੁਰੂ ਦੇ ਪ੍ਰਸੰਨ ਹੋਇਆਂ। ਰੰਗਿ = ਪ੍ਰੇਮ ਵਿਚ। ਰਲੀਆ = ਰਲੀਆਂ, ਮਿਲਾਪ ਦਾ ਸੁਆਦ। ਵਡਭਾਗੀਆ = ਵੱਡੇ ਭਾਗਾਂ ਵਾਲੀਆਂ। ਸੋਹਾਗਣੀ = ਪ੍ਰਭੂ-ਖਸਮ ਵਾਲੀਆਂ। ਮਸਤਕਿ = ਮੱਥੇ ਉੱਤੇ। ਮਾਣਾ = ਮਾਣਕ। ਸੋਹਾਗੁ = ਖਸਮ। ਮਨਿ = ਮਨ ਵਿਚ। ਭਾਣਾ = ਪਿਆਰਾ ਲੱਗਾ।੧। ਹੇ ਸਹੇਲੀਏ! (ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਦੇ ਹਿਰਦੇ ਦੀ) ਸੇਜ ਉਤੇ ਪਿਆਰਾ ਹਰੀ-ਪ੍ਰਭੂ ਆ ਬੈਠਾ, ਉਸ ਦਾ ਮਨ ਆਤਮਕ ਆਨੰਦ ਵਿਚ ਮਗਨ ਹੋ ਜਾਂਦਾ ਹੈ। ਗੁਰੂ ਦੇ ਪ੍ਰਸੰਨ ਹੋਇਆਂ ਜਿਸ (ਜੀਵ-ਇਸਤ੍ਰੀ) ਨੂੰ ਹਰੀ-ਪ੍ਰਭੂ ਮਿਲ ਪਿਆ, ਉਹ ਪ੍ਰੇਮ ਵਿਚ (ਮਸਤ ਹੋ ਕੇ ਪ੍ਰਭੂ ਦੇ ਮਿਲਾਪ ਦਾ) ਸੁਆਦ ਮਾਣਦੀ ਹੈ। ਹੇ ਨਾਨਕ! (ਆਖ-ਹੇ ਸਹੇਲੀਏ!) ਜਿਨ੍ਹਾਂ ਦੇ ਮੱਥੇ ਉੱਤੇ ਹਰਿ (-ਮਿਲਾਪ ਦਾ) ਮੋਤੀ (ਚਮਕ ਪੈਂਦਾ) ਹੈ, ਉਹ ਵੱਡੇ ਭਾਗਾਂ ਵਾਲੀਆਂ ਹੋ ਜਾਂਦੀਆਂ ਹਨ, ਉਹ ਸੁਹਾਗਣਾਂ ਬਣ ਜਾਂਦੀਆਂ ਹਨ। ਹਰੀ-ਪ੍ਰਭੂ ਖਸਮ (ਉਹਨਾਂ ਦੇ ਸਿਰ ਉੱਤੇ) ਕਾਇਮ ਹੋ ਜਾਂਦਾ ਹੈ, ਉਹਨਾਂ ਨੂੰ ਪ੍ਰਭੂ-ਖਸਮ ਮਨ ਵਿਚ ਪਿਆਰਾ ਲੱਗ ਪੈਂਦਾ ਹੈ।੧।

ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥

Nimāṇiā har māṇ hai har parabẖ har āpai rām. Gurmukẖ āp gavā▫i▫ā niṯ har har jāpai rām. Mere har parabẖ bẖāvai so karai har rang har rāpai rām. Jan Nānak sahj milā▫i▫ā har ras har ḏẖarāpai rām. ||2||

ਆਪੈ = ਆਪੇ ਵਿਚ, ਆਤਮਾ ਵਿਚ, ਜਿੰਦ ਵਿਚ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਆਪੁ = ਆਪਾ-ਭਾਵ। ਜਾਪੈ = ਜਪਦਾ ਹੈ। ਭਾਵੈ = ਚੰਗਾ ਲੱਗਦਾ ਹੈ। ਰੰਗਿ = ਪ੍ਰੇਮ-ਰੰਗ ਵਿਚ। ਰਾਪੈ = ਰੰਗਿਆ ਜਾਂਦਾ ਹੈ। ਸਹਜਿ = ਆਤਮਕ ਅਡੋਲਤਾ ਵਿਚ। ਧ੍ਰਾਪੈ = ਰੱਜਿਆ ਰਹਿੰਦਾ ਹੈ। ਹਰਿ ਰਸਿ = ਹਰਿ-ਨਾਮ-ਰਸ ਦੀ ਬਰਕਤਿ ਨਾਲ।੨। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਅਤੇ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਹਰਿ-ਪ੍ਰਭੂ ਉਸ ਦੇ ਆਪੇ ਵਿਚ (ਜਿੰਦ ਵਿਚ) ਸਦਾ ਟਿਕਿਆ ਰਹਿੰਦਾ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਜਿਨ੍ਹਾਂ ਨੂੰ ਕੋਈ ਆਦਰ ਨਹੀਂ ਦੇਂਦਾ, ਪਰਮਾਤਮਾ ਉਹਨਾਂ ਦਾ ਆਦਰ-ਸਹਾਰਾ ਬਣ ਜਾਂਦਾ ਹੈ। (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ (ਉਸ ਨੂੰ ਨਿਸਚਾ ਹੋ ਜਾਂਦਾ ਹੈ ਕਿ) ਮੇਰਾ ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ। ਦਾਸ ਨਾਨਕ (ਆਖਦਾ ਹੈ-ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦੇ ਨਾਮ-ਰਸ ਦੀ ਬਰਕਤਿ ਨਾਲ ਉਹ (ਮਾਇਆ ਵਲੋਂ) ਰੱਜਿਆ ਰਹਿੰਦਾ ਹੈ।੨।

ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ਜਿਨ ਮਾਣਸ ਜਨਮਿ ਪਾਇਆ ਤਿਨ੍ਹ੍ਹ ਭਾਗੁ ਮੰਦੇਰਾ ਰਾਮ ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥

Māṇas janam har pā▫ī▫ai har rāvaṇ verā rām. Gurmukẖ mil sohāgaṇī rang ho▫e gẖaṇerā rām. Jin māṇas janam na pā▫i▫ā ṯinĥ bẖāg manḏerā rām. Har har har har rākẖ parabẖ Nānak jan ṯerā rām. ||3||

ਮਾਣਸ ਜਨਮਿ = ਮਨੁੱਖਾ ਜਨਮ ਵਿਚ। ਪਾਈਐ = ਮਿਲ ਸਕੀਦਾ ਹੈ। ਰਾਵਣ ਵੇਰਾ = ਮਿਲਾਪ ਦਾ ਸਮਾ। ਵੇਰਾ = ਵੇਲਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸੋਹਾਗਣੀ = ਹੇ ਚੰਗੇ ਭਾਗਾਂ ਵਾਲੀ ਜੀਵ-ਇਸਤ੍ਰੀ! ਘਣੇਰਾ = ਬਹੁਤ। ਮੰਦੇਰਾ = ਖੋਟਾ। ਪ੍ਰਭ = ਹੇ ਪ੍ਰਭੂ! ਜਨੁ = ਦਾਸ।੩। ਹੇ ਭਾਈ! ਮਨੁੱਖਾ ਜਨਮ ਵਿਚ (ਹੀ) ਪਰਮਾਤਮਾ ਨੂੰ ਮਿਲ ਸਕੀਦਾ ਹੈ। (ਮਨੁੱਖਾ ਜਨਮ ਹੀ) ਪਰਮਾਤਮਾ ਦਾ ਮਿਲਾਪ ਮਾਣਨ ਦਾ ਸਮਾ ਹੈ। ਹੇ ਚੰਗੇ ਭਾਗਾਂ ਵਾਲੀ ਜੀਵ-ਇਸਤ੍ਰੀਏ! ਗੁਰੂ ਦੀ ਰਾਹੀਂ ਪ੍ਰਭੂ ਨੂੰ ਮਿਲ। (ਗੁਰੂ ਦੀ ਸਰਨ ਪਿਆਂ ਮਿਲਾਪ ਦਾ ਪ੍ਰੇਮ-) ਰੰਗ ਬਹੁਤ ਚੜ੍ਹਦਾ ਹੈ। ਹੇ ਭਾਈ! ਜਿਨ੍ਹਾਂ ਨੇ ਮਨੁੱਖਾ ਜਨਮ ਵਿਚ ਪਰਮਾਤਮਾ ਦਾ ਮਿਲਾਪ ਹਾਸਲ ਨਾਹ ਕੀਤਾ, ਉਹਨਾਂ ਦੀ ਖੋਟੀ ਕਿਸਮਤ ਜਾਣੋ। ਹੇ ਹਰੀ! ਹੇ ਪ੍ਰਭੂ! ਨਾਨਕ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ, ਨਾਨਕ ਤੇਰਾ ਦਾਸ ਹੈ।੩।

ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ਬਿਨੁ ਹਰਿ ਨਾਮ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥

Gur har parabẖ agam driṛ▫ā▫i▫ā man ṯan rang bẖīnā rām. Bẖagaṯ vacẖẖal har nām hai gurmukẖ har līnā rām. Bin har nām na jīvḏe ji▫o jal bin mīnā rām. Safal janam har pā▫i▫ā Nānak parabẖ kīnā rām. ||4||1||3||

ਗੁਰਿ = ਗੁਰੂ ਨੇ। ਅਗਮੁ = ਅਪਹੁੰਚ। ਦ੍ਰਿੜਾਇਆ = ਹਿਰਦੇ ਵਿਚ ਪੱਕਾ ਕਰ ਦਿੱਤਾ। ਰੰਗਿ = (ਪਿਆਰ-) ਰੰਗ ਵਿਚ। ਭੀਨਾ = ਭਿੱਜ ਜਾਂਦਾ ਹੈ। ਭਗਤਿ ਵਛਲੁ = ਭਗਤੀ ਨਾਲ ਪਿਆਰ ਕਰਨ ਵਾਲਾ। ਹਰਿ ਨਾਮੁ = ਹਰੀ ਦਾ ਨਾਮ। ਗੁਰਮੁਖਿ = ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ। ਲੀਨਾ = ਮਗਨ। ਮੀਨਾ = ਮੱਛੀ। ਸਫਲ = ਕਾਮਯਾਬ। ਪ੍ਰਭਿ = ਪ੍ਰਭੂ ਨੇ।੪। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਨੇ ਅਪਹੁੰਚ ਹਰੀ ਪ੍ਰਭੂ (ਦਾ ਨਾਮ) ਪੱਕਾ ਕਰ ਦਿੱਤਾ, ਉਸ ਦਾ ਮਨ ਉਸ ਦਾ ਤਨ (ਪਰਮਾਤਮਾ ਦੇ ਪ੍ਰੇਮ-) ਰੰਗ ਵਿਚ ਭਿੱਜਾ ਰਹਿੰਦਾ ਹੈ। ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਉਸ ਪਰਮਾਤਮਾ ਵਿਚ ਲੀਨ ਰਹਿੰਦਾ ਹੈ ਜਿਸ ਦਾ ਨਾਮ ਹੈ 'ਭਗਤੀ ਨੂੰ ਪਿਆਰ ਕਰਨ ਵਾਲਾ'। ਹੇ ਭਾਈ! ਜਿਵੇਂ ਮੱਛੀ ਪਾਣੀ ਤੋਂ ਬਿਨਾ ਨਹੀਂ ਰਹਿ ਸਕਦੀ, ਤਿਵੇਂ (ਪਰਮਾਤਮਾ ਵਿਚ ਲੀਨ ਰਹਿਣ ਵਾਲੇ ਮਨੁੱਖ) ਪਰਮਾਤਮਾ (ਦੀ ਯਾਦ) ਤੋਂ ਬਿਨਾ ਨਹੀਂ ਜੀਊ ਸਕਦੇ। ਹੇ ਨਾਨਕ! (ਗੁਰੂ ਦੀ ਰਾਹੀਂ ਜਿਸ ਮਨੁੱਖ ਨੇ) ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਪ੍ਰਭੂ ਨੇ ਉਸ ਦੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ।੪।੧।੩।

Ang. 844

Link to comment
Share on other sites

Join the conversation

You can post now and register later. If you have an account, sign in now to post with your account.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
 Share

  • advertisement_alt
  • advertisement_alt
  • advertisement_alt


×
×
  • Create New...

Important Information

Terms of Use