Jump to content

Happy New Year To Sikhsangat


Recommended Posts

ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥

ਸ਼ਨੀਵਾਰ, ੧ ਚੇਤ (ਸੰਮਤ ੫੪੭ ਨਾਨਕਸ਼ਾਹੀ) ੧੪ ਮਾਰਚ ੨੦੧੪ (ਅੰਗ: ੧੩੩)
ਚੇਤ ਵਿਚ ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਅਨੰਦ ਦੇਂਦੀ ਹੈ, ਜੇ ਪਰਮਾਤਮਾ ਨੂੰ ਸਿਮਰੀਏ ਤਾਂ ਸਿਮਰਨ ਦੀ ਬਰਕਤਿ ਨਾਲ ਬਹੁਤ ਆਤਮਕ ਅਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤਿ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ। ਉਸੇ ਬੰਦੇ ਨੂੰ ਜਗਤ ਵਿਚ ਜੰਮਿਆ ਜਾਨੋ (ਉਸੇ ਦਾ ਜਨਮ ਸਫਲਾ ਸਮਝੋ) ਜਿਸ ਨੇ (ਸਿਮਰਨ ਦੀ ਸਹਾਇਤਾ ਨਾਲ) ਆਪਣੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਕਿਉਂਕਿ ਪਰਮਾਤਮਾ ਦੀ ਯਾਦ ਤੋਂ ਬਿਨਾ ਇਕ ਖਿਨ-ਮਾਤ੍ਰ ਸਮਾ ਗੁਜ਼ਾਰਿਆਂ ਭੀ ਜ਼ਿੰਦਗੀ ਵਿਅਰਥ ਬੀਤਦੀ ਜਾਣੋ। ਜੇਹੜਾ ਪ੍ਰਭੂ ਪਾਣੀ ਵਿਚ ਧਰਤੀ ਵਿਚ ਅਕਾਸ਼ ਵਿਚ ਜੰਗਲਾਂ ਵਿਚ ਹਰ ਥਾਂ ਵਿਆਪਕ ਹੈ, ਜੇ ਐਸਾ ਪ੍ਰਭੂ ਕਿਸੇ ਮਨੁੱਖ ਦੇ ਹਿਰਦੇ ਵਿਚ ਨਾਹ ਵੱਸੇ, ਤਾਂ ਉਸ ਮਨੁੱਖ ਦਾ ਮਾਨਸਕ ਦੁੱਖ ਬਿਆਨ ਨਹੀਂ ਹੋ ਸਕਦਾ। ਪਰ ਜਿੰਨਾਂ੍ਹ ਬੰਦਿਆਂ ਨੇ ਉਸ ਸਰਬ ਵਿਆਪਕ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਉਹਨਾਂ ਦਾ ਬੜਾ ਭਾਗ ਜਾਗ ਪੈਂਦਾ ਹੈ। ਨਾਨਕ ਦਾ ਮਨ ਭੀ ਹਰੀ ਦੇ ਦੀਦਾਰ ਨੂੰ ਤਾਂਘਦਾ ਹੈ, ਨਾਨਕ ਦੇ ਮਨ ਵਿਚ ਹਰੀ-ਦਰਸਨ ਦੀ ਪਿਆਸ ਹੈ। ਜੇਹੜਾ ਮਨੁੱਖ ਮੈਨੂੰ ਹਰੀ ਦਾ ਮਿਲਾਪ ਕਰਾ ਦੇਵੇ ਮੈਂ ਉਸ ਦੇ ਚਰਨੀਂ ਲੱਗਾਂਗਾ।
In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. Those who have found God-blessed is their coming into this world. Those who live without Him, for even an instant-their lives are rendered useless. The Lord is totally pervading the water, the land, and all space. He is contained in the forests as well. Those who do not remember God-how much pain must they suffer! Those who dwell upon their God have great good fortune. My mind yearns for the Blessed Vision of the Lord’s Darshan. O Nanak, my mind is so thirsty! I touch the feet of one who unites me with God in the month of Chayt.
Saturday, 1st Chayt (Samvat 547 Nanakshahi) 14th March 2014 (Ang: 133)

Samooh Sangtaan Nu Navai Saal Diyan Lakh Lakh Vadhaiyan (Happy New Year)

Link to comment
Share on other sites

Join the conversation

You can post now and register later. If you have an account, sign in now to post with your account.

Guest
Reply to this topic...

×   Pasted as rich text.   Paste as plain text instead

  Only 75 emoji are allowed.

×   Your link has been automatically embedded.   Display as a link instead

×   Your previous content has been restored.   Clear editor

×   You cannot paste images directly. Upload or insert images from URL.

Loading...
 Share

  • advertisement_alt
  • advertisement_alt
  • advertisement_alt


×
×
  • Create New...

Important Information

Terms of Use